- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਰਜ ਦੇਵਤਾ ਅਤੇ ਛੱਠੀ ਮਈਆ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਰਜ ਦੇਵਤਾ ਅਤੇ ਛੱਠੀ ਮਈਆ ਦੀ ਅਰਾਧਨਾ ਦਾ ਪਵਿੱਤਰ ਤਿਉਹਾਰ ਛੱਠ ਪੂਜਾ ਮਨਾਉਣ ਨੂੰ ਲੈ ਕੇ ਮੋਗਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚਾਰ ਦਿਨਾਂ ਤੱਕ ਚੱਲਣ ਵਾਲੇ ਇਸ ਧਾਰਮਿਕ ਤਿਉਹਾਰ ਦੀਆਂ ਤਿਆਰੀਆਂ ਸ਼ਰਧਾਲੂਆਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ ਵਿਚ ਵੀ ਖਾਸ ਰੌਣਕ ਦੇਖਣ ਨੂੰ ਮਿਲ ਰਹੀ ਹੈ। ਲੋਕ ਛੱਠ ਪੂਜਾ ਲਈ ਲੋੜੀਂਦਾ ਸਾਮਾਨ, ਫ਼ਲ, ਸਬਜ਼ੀਆਂ, ਪੂਜਾ ਦੀਆਂ ਟੋਕਰੀਆਂ ਅਤੇ ਹੋਰ ਸਮੱਗਰੀ ਖ਼ਰੀਦਣ ਵਿਚ ਰੁੱਝੇ ਹੋਏ ਹਨ। ਬਾਜ਼ਾਰਾਂ ਵਿਚ ਸਵੇਰ ਤੋਂ ਹੀ ਲੋਕਾਂ ਦੀ ਆਵਾਜਾਈ ਬਣੀ ਹੋਈ ਹੈ ਅਤੇ ਦੁਕਾਨਦਾਰਾਂ ਵੱਲੋਂ ਵੀ ਤਿਉਹਾਰ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਤਰ੍ਹਾਂ ਦਾ ਸਾਮਾਨ ਉੱਪਲਬਧ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਛੱਠ ਪੂਜਾ ਉੱਤਰੀ ਭਾਰਤ ਦੇ ਪ੍ਰਮੁੱਖ ਧਾਰਮਿਕ ਤਿਉਹਾਰਾਂ ਵਿਚੋਂ ਇਕ ਹੈ, ਜਿਸ ਨੂੰ ਖਾਸ ਕਰਕੇ ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼ ਅਤੇ ਹੋਰ ਇਲਾਕਿਆਂ ਦੇ ਲੋਕ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਹੁਣ ਇਹ ਤਿਉਹਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਪੰਜਾਬ ਵਿਚ ਵੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਣ ਲੱਗਾ ਹੈ। ਮੋਗਾ ਵਿਚ ਵੀ ਵੱਡੀ ਗਿਣਤੀ ਵਿਚ ਰਹਿ ਰਹੇ ਪ੍ਰਵਾਸੀ ਪਰਿਵਾਰ ਇਸ ਤਿਉਹਾਰ ਨੂੰ ਆਪਣੀਆਂ ਧਾਰਮਿਕ ਅਤੇ ਪਰਿਵਾਰਕ ਪਰੰਪਰਾਵਾਂ ਅਨੁਸਾਰ ਮਨਾਉਣ ਲਈ ਤਿਆਰੀਆਂ ਕਰ ਰਹੇ ਹਨ। ਇਸ ਮੌਕੇ ਪਰਿਵਾਰਾਂ ਦੇ ਮੈਂਬਰ ਇਕੱਠੇ ਹੋ ਕੇ ਪੂਜਾ ਦੀਆਂ ਤਿਆਰੀਆਂ ਵਿੱਚ ਹਿੱਸਾ ਲੈਂਦੇ ਹਨ ਅਤੇ ਘਰਾਂ ਵਿੱਚ ਵੀ ਧਾਰਮਿਕ ਮਾਹੌਲ ਦੇਖਣ ਨੂੰ ਮਿਲਦਾ ਹੈ। ਚਾਰ ਦਿਨਾਂ ਤੱਕ ਚੱਲਣ ਵਾਲਾ ਛੱਠ ਪੂਜਾ ਦਾ ਤਿਉਹਾਰ 13 ਨਵੰਬਰ ਤੋਂ 16 ਨਵੰਬਰ 2026 ਤੱਕ ਮਨਾਇਆ ਜਾ ਰਿਹਾ ਹੈ। ਇਸ ਦੀ ਸ਼ੁਰੂਆਤ 13 ਨਵੰਬਰ ਨੂੰ ਨਹਾਏ-ਖਾਏ ਦੀ ਰਸਮ ਨਾਲ ਹੋ ਚੁੱਕੀ ਹੈ। ਇਸ ਦਿਨ ਸ਼ਰਧਾਲੂ ਪਵਿੱਤਰ ਇਸ਼ਨਾਨ ਕਰਨ ਉਪਰੰਤ ਸਾਫ਼-ਸੁਥਰੇ ਅਤੇ ਸ਼ੁੱਧ ਭੋਜਨ ਨਾਲ ਤਿਉਹਾਰ ਦੀ ਸ਼ੁਰੂਆਤ ਕਰਦੇ ਹਨ। ਇਸ ਰਸਮ ਦੌਰਾਨ ਸਫ਼ਾਈ ਅਤੇ ਪਵਿੱਤਰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। 14 ਨਵੰਬਰ ਨੂੰ ਖਰਨਾ ਦੀ ਰਸਮ ਨਿਭਾਈ ਜਾਵੇਗੀ। ਇਸ ਦਿਨ ਸ਼ਰਧਾਲੂ ਦਿਨ ਭਰ ਵਰਤ ਰੱਖਣਗੇ ਅਤੇ ਸ਼ਾਮ ਨੂੰ ਪੂਜਾ ਕਰਨ ਉਪਰੰਤ ਗੁੜ ਦੀ ਖੀਰ ਅਤੇ ਹੋਰ ਪ੍ਰਸ਼ਾਦ ਗ੍ਰਹਿਣ ਕਰਨਗੇ। ਇਸ ਤੋਂ ਬਾਅਦ ਕਠਿਨ ਵਰਤ ਦੀ ਸ਼ੁਰੂਆਤ ਹੁੰਦੀ ਹੈ, ਜਿਸ ਵਿੱਚ ਸ਼ਰਧਾਲੂ ਲਗਭਗ 36 ਘੰਟਿਆਂ ਤੱਕ ਨਿਰਜਲਾ ਵਰਤ ਰੱਖਦੇ ਹਨ। 15 ਨਵੰਬਰ ਨੂੰ ਸੰਧਿਆ ਅਰਘ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਸ਼ਰਧਾਲੂ ਆਪਣੇ ਪਰਿਵਾਰਾਂ ਸਮੇਤ ਨਹਿਰਾਂ ਦੇ ਕਿਨਾਰਿਆਂ ਅਤੇ ਵਿਸ਼ੇਸ਼ ਤੌਰ