ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਥਾ ਰਵਾਨਾ
ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ
Publish Date: Sun, 15 Mar 2026 04:39 PM (IST)
Updated Date: Mon, 16 Mar 2026 04:04 AM (IST)
ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਘੱਲ ਕਲਾਂ : ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਦੀ ਅਗਵਾਈ ਹੇਠ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਘੱਲ ਕਲਾਂ ਤੋਂ ਇਕ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਗਿਆਨੀ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਸਾਰੀਆਂ ਸੰਗਤਾਂ ਦੀ ਯਾਤਰਾ ਸੁਖਦਾਇਕ ਹੋਵੇ। ਸਰਪੰਚ ਸੁਖਚੈਨ ਸਿੰਘ ਲੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜੋ ਇਹ ਉਪਰਾਲਾ ਕੀਤਾ ਗਿਆ ਹੈ ਬਹੁਤ ਹੀ ਸ਼ਲਾਘਾਯੋਗ ਹੈ। ਰਵਾਨਾ ਹੋ ਰਹੀਆਂ ਸੰਗਤਾਂ ਨੇ ਜਿਨ੍ਹਾਂ ਵਿਚ ਬਜ਼ੁਰਗ ਬੀਬੀਆਂ ਹਨ ਉਨ੍ਹਾਂ ਨੇ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਸਾਨੂੰ ਵੀ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸਰਪੰਚ ਸੁਖਚੈਨ ਸਿੰਘ (ਪੱਤੀ ਮਹਿਰ) ਸਰਪੰਚ ਪ੍ਰੀਤਮ ਸਿੰਘ (ਪੱਤੀ ਦੰਦੂ) ਮੈਂਬਰ ਕਰਮਜੀਤ ਸਿੰਘ, ਮੈਂਬਰ ਸੁਖਮੰਦਰ ਸਿੰਘ, ਰਣਧੀਰ ਸਿੰਘ, ਯਾਤਰਾ ਗਾਇਡ ਦਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।