- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਪਹਿਲੇ ਟਰਮ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੀਖਿਆਵਾਂ ਦੇ ਮੱਦੇਨਜ਼ਰ ਸਕੂਲ ਕੈਂਪਸ ’ਚ ਅਕਾਦਮਿਕ ਮਾਹੌਲ ਬਣਿਆ ਹੋਇਆ ਹੈ ਅਤੇ ਵਿਦਿਆਰਥੀ ਚੰਗੇ ਨਤੀਜੇ ਹਾਸਲ ਕਰਨ ਲਈ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਤਿਆਰੀ ਕਰ ਰਹੇ ਹਨ। ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਵੱਲੋਂ ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਦੇ ਵਿਸ਼ਿਆਂ ਸਬੰਧੀ ਸੰਕਲਪ ਸਪਸ਼ਟ ਕਰਨ ਲਈ ਵਿਸ਼ੇਸ਼ ਰਵੀਜ਼ਨ ਕਲਾਸਾਂ ਅਤੇ ਅਭਿਆਸ ਸੈਸ਼ਨ ਕਰਵਾਏ ਗਏ। ਇਸ ਦੌਰਾਨ ਅਧਿਆਪਕਾਂ ਨੇ ਹਰੇਕ ਵਿਸ਼ੇ ਦੇ ਮਹੱਤਵਪੂਰਨ ਨੁਕਤਿਆਂ ਨੂੰ ਵਿਸਥਾਰ ਨਾਲ ਸਮਝਾਇਆ ਤਾਂ ਜੋ ਵਿਦਿਆਰਥੀ ਬਿਨ੍ਹਾਂ ਕਿਸੇ ਮਾਨਸਿਕ ਦਬਾਅ ਦੇ ਪ੍ਰੀਖਿਆਵਾਂ ’ਚ ਬਿਹਤਰ ਪ੍ਰਦਰਸ਼ਨ ਕਰ ਸਕਣ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰਮ-1 ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਾਲ ਹੀ ਵਿੱਚ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਅਤੇ ਕਾਊਂਸਲਿੰਗ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਦੂਰ ਰਹਿਣ, ਸਮੇਂ ਦਾ ਸਹੀ ਪ੍ਰਬੰਧ ਕਰਨ ਅਤੇ ਆਤਮ-ਵਿਸ਼ਵਾਸ ਨਾਲ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਸੁਨੀਤਾ ਗਰਗ, ਡੀਨ ਮਲਕੀਤ ਸਿੰਘ, ਪ੍ਰਿੰਸੀਪਲ ਹੇਮਪ੍ਰਭਾ ਸੂਦ, ਹੈੱਡ ਮਿਸਟ੍ਰੈਸ ਰੂਹੀ ਸਿੰਘ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।