ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਗੁਰਪੁਰਬ ਸ਼ਰਧਾ ਨਾਲ ਮਨਾਇਆ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ
Publish Date: Tue, 24 Nov 2026 03:47 PM (IST)
Updated Date: Tue, 24 Nov 2026 03:49 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਗੁਰਪੁਰਬ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਨੂੰ ਸਮਰਪਿਤ ਸਕੂਲ ਵਿਚ ਵਿਸ਼ੇਸ਼ ਧਾਰਮਿਕ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਪੂਰੀ ਸ਼ਰਧਾ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਤੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਸ਼ਬਦ ਗਾਇਨ, ਧਾਰਮਿਕ ਕਵਿਤਾਵਾਂ, ਭਾਸ਼ਣ ਅਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਵਿਚਾਰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤੇ ਗਏ। ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਨੂੰ ਬਾਖੂਬੀ ਦਰਸਾਇਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਸਮਾਜ ਨੂੰ ਦਿੱਤੀਆਂ ਅਮੁੱਲ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਨਿਮਰਤਾ, ਇਮਾਨਦਾਰੀ, ਸੇਵਾ, ਸਿਮਰਨ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਇਸ ਖਾਸ ਮੌਕੇ ਤੇ ਪ੍ਰੀ ਨਰਸਰੀ ਤੋਂ ਯੂ਼ਕੇਜੀ ਤੱਕ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਸਾਹਿਬ ਲਜਾਇਆ ਗਿਆ। ਇਸ ਤੋਂ ਇਲਾਵਾ ਇਸ ਮੌਕੇ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਤੇ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਪੁਰਬ ਸਿਰਫ਼ ਤਿਉਹਾਰ ਮਨਾਉਣ ਦਾ ਦਿਨ ਨਹੀਂ, ਸਗੋਂ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪਵਿੱਤਰ ਮੌਕਾ ਹੈ। ਸਮੁੱਚਾ ਸਕੂਲ ਕੈਂਪਸ ਰੂਹਾਨੀ ਮਾਹੌਲ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਗੂੰਜ ਉੱਠਿਆ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਤਰ੍ਹਾਂ ਇਹ ਸਮਾਗਮ ਵਿਦਿਆਰਥੀਆਂ ਲਈ ਧਾਰਮਿਕ, ਨੈਤਿਕ ਅਤੇ ਸੱਭਿਆਚਾਰਕ ਸਿੱਖਿਆ ਦਾ ਇਕ ਯਾਦਗਾਰੀ ਮੌਕਾ ਸਾਬਤ ਹੋਇਆ।