- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਨਿਹਾਲ ਸਿੰਘ ਵਾਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਚੜਿੱਕ : ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਵਿੱਦਿਆ ਕੌਰ ਜੀ ਧਰਮ ਪਤਨੀ ਸੇਵਾ ਮੁਕਤ ਸੂਬੇਦਾਰ ਮੇਜਰ ਤੇਜਾ ਸਿੰਘ ਬਿਲਾਸਪੁਰ ਜੋ ਕਿ ਪਿਛਲੇ ਦਿਨੀ ਪਰਮਾਤਮਾ ਵੱਲੋਂ ਬਖਸ਼ਿਸ਼ ਕੀਤੀ ਗਈ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਸਵਰਗਵਾਸ ਹੋ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਪਿੰਡ ਰਾਮੂੰਵਾਲਾ ਨਵਾਂ ਦੀ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਗੁਰਵਿੰਦਰ ਸਿੰਘ ਗਿੱਲ ਸਰਪੰਚ, ਹਰਜਿੰਦਰ ਸਿੰਘ ਬਾਰਵਾਲਾ ਮੈਂਬਰ ਪੰਚਾਇਤ, ਮੋਹਣ ਸਿੰਘ ਗਿੱਲ ਮੈਂਬਰ ਪੰਚਾਇਤ, ਸੇਵਾ ਮੁਕਤ ਲੈਫ਼ਟੀਨੈਂਟ ਇਕਬਾਲ ਸਿੰਘ ਮੈਂਬਰ ਪੰਚਾਇਤ, ਜਗਮੋਹਨ ਸਿੰਘ ਮੈਂਬਰ ਪੰਚਾਇਤ, ਕੁਲਵਿੰਦਰ ਕੌਰ ਗਿੱਲ ਮੈਂਬਰ ਪੰਚਾਇਤ, ਪਰਮਜੀਤ ਕੌਰ ਸੰਧੂ ਮੈਂਬਰ ਪੰਚਾਇਤ, ਜਸਵਿੰਦਰ ਕੌਰ ਮੈਂਬਰ ਪੰਚਾਇਤ, ਕਮਲਜੀਤ ਕੌਰ ਮੈਂਬਰ ਪੰਚਾਇਤ, ਗੁਰਮੀਤ ਸਿੰਘ ਕਾਕਾ ਨੰਬਰਦਾਰ, ਪਰਮਿੰਦਰ ਸਿੰਘ ਪਿੰਦਾ ਸੰਧੂ ਪ੍ਰਧਾਨ ਗੁਰਦੁਆਰਾ ਸਾਹਿਬ ਬਾਬਾ ਪੂਰਨ ਦਾਸ ਜੀ ਪ੍ਰਬੰਧਕ ਕਮੇਟੀ, ਜਗਦੀਪ ਸਿੰਘ ਪੱਪੂ ਪ੍ਰਧਾਨ, ਜਸਵੰਤ ਸਿੰਘ ਫੌਜੀ, ਬੇਅੰਤ ਸਿੰਘ ਸਾਬਕਾ ਪੰਚ, ਜਗਸੀਰ ਸਿੰਘ ਸਾਬਕਾ ਪੰਚ, ਜੀਤ ਇਲੈਟ੍ਰੀਸ਼ਨ ਕਨੇਡਾ, ਗੁਰਦਿਆਲ ਸਿੰਘ ਫੌਜੀ ਆਦਿ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।