- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਹੇਠ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਚੜ੍ਹਦੀ ਕਲਾ, ਤਰੱਕੀ, ਖੁਸ਼ਹਾਲੀ, ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਅਤੇ ਸਮੂਹ ਸਟਾਫ਼ ਦੀ ਸਰਬਪੱਖੀ ਭਲਾਈ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਸਕੂਲ ਵਿਖੇ ਪਹੁੰਚਣ ਨਾਲ ਹੋਈ। ਵਿਦਿਆਰਥੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਮਨਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਕੈਂਪਸ ਮੈਨੇਜਰ ਲਖਵੀਰ ਸਿੰਘ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਅਤੇ ਪੰਡਾਲ ਦੀ ਸ਼ਾਨਦਾਰ ਸਜਾਵਟ ਸਮੇਤ ਸਾਰੇ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਕੀਤੇ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਾਗੀ ਸਿੰਘਾਂ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ, ਕਰਮਚਾਰੀਆਂ, ਕੈਂਪਸ ਮੈਨੇਜਰ ਅਤੇ ਵਿਦਿਆਰਥੀਆਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।