- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਪਾਰਟੀ ਦੀ ਕਮਾਨ ਸੌਂਪਣ ਨੂੰ ਕਾਂਗਰਸੀ ਆਗੂਆਂ ਨੇ ਹਾਈਕਮਾਂਡ ਦਾ ਮਹੱਤਵਪੂਰਨ ਫੈਸਲਾ ਕਰਾਰ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੂੰ ਸੰਗਠਨਾਤਮਕ ਤੌਰ ’ਤੇ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਾਬਕਾ ਬਲਾਕ ਸੰਮਤੀ ਚੇਅਰਮੈਨ ਗੁਰਵਿੰਦਰ ਸਿੰਘ ਦੌਲਤਪੁਰਾ, ਸਾਬਕਾ ਬਲਾਕ ਸੰਮਤੀ ਪ੍ਰਧਾਨ ਕਿੰਦਰ ਡਗਰੂ ਅਤੇ ਸਰਪੰਚ ਸੁਖਜਿੰਦਰ ਸਿੰਘ ਡਗਰੂ, ਗੁਰਵਿੰਦਰ ਸਿੰਘ ਮੰਗੇਵਾਲਾ ਨੇ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਨੇ ਪੰਜਾਬ ਨਾਲ ਜੁੜੇ ਵੱਖ-ਵੱਖ ਲੋਕ ਮਸਲਿਆਂ ਨੂੰ ਸਮੇਂ-ਸਮੇਂ ’ਤੇ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਪਿੰਡਾਂ ’ਚ ਨੁੱਕੜ ਮੀਟਿੰਗਾਂ ਕਰਕੇ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਪੱਖੀ ਮੁੱਦਿਆਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਸਿਰਫ਼ ਚੋਣਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਪਾਰਟੀ ਦੇ ਮੰਚ ਰਾਹੀਂ ਉਠਾਉਣਾ ਵੀ ਹੈ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬੂਥ ਪੱਧਰ ਤੱਕ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਹੋਣ ਵਾਲੀਆਂ ਮੀਟਿੰਗਾਂ ਅਤੇ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪਾਰਟੀ ਦੀ ਨਵੀਂ ਸੂਬਾ ਲੀਡਰਸ਼ਿਪ ਹੇਠ ਕਾਂਗਰਸੀ ਵਰਕਰ ਲੋਕ ਮੁੱਦਿਆਂ ਨੂੰ ਲੈ ਕੇ ਸਰਗਰਮ ਰਹਿਣਗੇ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ।