- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਚ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ: ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਚ ਚਲਾਈ ਜਾ ਰਹੀ ਹਰ ਘਰ ਝੰਡਾ, ਹਰ ਘਰ ਪੰਜਾ ਮੁਹਿੰਮ ਤਹਿਤ ਪਿੰਡ ਘੱਲ ਕਲਾਂ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਲੋਕਾਂ ਨਾਲ ਸੰਪਰਕ ਕੀਤਾ ਗਿਆ। ਇਹ ਮੁਹਿੰਮ ਮਾਲਵਿਕਾ ਸੂਦ, ਹਲਕਾ ਇੰਚਾਰਜ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਅੱਗੇ ਵਧਾਈ ਗਈ। ਇਸ ਮੌਕੇ ਈਸ਼ਵਰ ਸਿੰਘ ਯੂਥ ਪ੍ਰਧਾਨ ਮੋਗਾ, ਮਨਪ੍ਰੀਤ ਸਿੰਘ ਯੂਥ ਪ੍ਰਧਾਨ ਵਿਧਾਨ ਸਭਾ ਹਲਕਾ ਮੋਗਾ, ਗੁਰਕੀਰਤ ਸਿੰਘ ਖੁਖਰਾਣਾ ਬਲਾਕ ਪ੍ਰਧਾਨ ਮੋਗਾ, ਸਾਬਕਾ ਸਰਪੰਚ ਗੁਰਪ੍ਰਤਾਪ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ, ਮੌਜੂਦਾ ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਅਤੇ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਮੇਤ ਕਾਂਗਰਸੀ ਵਰਕਰ ਹਾਜ਼ਰ ਰਹੇ। ਆਗੂਆਂ ਨੇ ਕਿਹਾ ਕਿ ਕਾਂਗਰਸ ਦੀ ਇਹ ਮੁਹਿੰਮ ਸਿਰਫ਼ ਝੰਡੇ ਲਗਾਉਣ ਤੱਕ ਸੀਮਤ ਨਹੀਂ, ਸਗੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਕਾਂਗਰਸ ਦੀ ਵਿਚਾਰਧਾਰਾ ਤੇ ਲੋਕ-ਹਿੱਤ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਉਪਰਾਲਾ ਹੈ। ਇਸ ਮੁਹਿੰਮ ਤਹਿਤ ਮਾਲਵਿਕਾ ਸੂਦ ਨੇ ਕਿਹਾ ਕਿ ਹਰ ਘਰ ਝੰਡਾ, ਹਰ ਘਰ ਪੰਜਾ ਮੁਹਿੰਮ ਨੂੰ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਵਰਕਰਾਂ ਦਾ ਉਤਸ਼ਾਹ ਕਾਂਗਰਸ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹਨ। ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਘੱਲ ਕਲਾਂ ਵਿੱਚ ਕਾਂਗਰਸ ਦੀ ਇਸ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰ ਰਿਹਾ ਹੈ। ਹਰ ਘਰ ਝੰਡਾ, ਹਰ ਘਰ ਪੰਜਾ” ਦਾ ਨਾਅਰਾ ਅੱਜ ਪਿੰਡਾਂ ਦੀਆਂ ਗਲੀਆਂ ਤੋਂ ਲੈ ਕੇ ਲੋਕਾਂ ਦੇ ਘਰਾਂ ਤੱਕ ਪਹੁੰਚ ਰਿਹਾ ਹੈ। ਈਸ਼ਵਰ ਸਿੰਘ ਯੂਥ ਪ੍ਰਧਾਨ ਮੋਗਾ ਨੇ ਕਿਹਾ ਕਿ ਨੌਜਵਾਨ ਕਾਂਗਰਸ ਦੀ ਇਸ ਮੁਹਿੰਮ ਨਾਲ ਵੱਡੀ ਗਿਣਤੀ ਵਿਚ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਨੌਜਵਾਨ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਪਾਰਟੀ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਹਰ ਘਰ ਝੰਡਾ, ਹਰ ਘਰ ਪੰਜਾ ਮੁਹਿੰਮ ਨੂੰ ਹੋਰ ਤੇਜ਼ ਕਰਕੇ ਪਿੰਡ ਦੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ।