ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਹਰਜਿੰਦਰ ਸਿੰਘ ਕੋਕਰੀ ਸਿਰ ਸਜਿਆ ਚੇਅਰਮੈਨ ਦਾ ਤਾਜ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦਿੱਤੀਆਂ ਮੁਬਾਰਕਾਂ
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਬਲਾਕ ਸੰਮਤੀ ਅਧੀਨ ਆਉਂਦੇ ਪਿੰਡਾਂ ਵਿਚ ਵਿਕਾਸ ਨੂੰ ਬਿਨਾਂ ਪੱਖਪਾਤ ਤੋਂ ਤਰਜੀਹ ਦੇਣਗੇ।
Publish Date: Thu, 05 Mar 2026 01:01 PM (IST)
Updated Date: Thu, 05 Mar 2026 01:05 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਦੌਰਾਨ ਹਰਜਿੰਦਰ ਸਿੰਘ ਕੋਕਰੀ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਵਾਇਸ ਚੇਅਰਮੈਨ ਦੀ ਕੁਰਸੀ ਜਸਵੰਤ ਕੌਰ ਬਿਲਾਸਪੁਰ ਨੂੰ ਮਿਲੀ ਹੈ।
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਬਲਾਕ ਸੰਮਤੀ ਅਧੀਨ ਆਉਂਦੇ ਪਿੰਡਾਂ ਵਿਚ ਵਿਕਾਸ ਨੂੰ ਬਿਨਾਂ ਪੱਖਪਾਤ ਤੋਂ ਤਰਜੀਹ ਦੇਣਗੇ।