ਹਰਪ੍ਰੀਤ ਕੌਰ ਮੋਗਾ ਬਲਾਕ ਸੰਮਤੀ ਦੇ ਬਣੇ ਚੇਅਰਪਰਸਨ , ਇਸ ਸਖਸ਼ ਨੂੰ ਮਿਲੀ ਵਾਇਸ ਚੇਅਰਮੈਨ ਦੀ ਕੁਰਸੀ; ਕਾਂਗਰਸੀ ਆਗੂਆਂ ਨੇ ਲਾਇਆ ਧਰਨਾ
ਭਾਵੇਂ ਕਿ ਆਮ ਆਦਮੀ ਪਾਰਟੀ ਵੱਲੋਂ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਨੇਪਰੇ ਚਾੜ੍ਹਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪਰ ਕਾਂਗਰਸ ਪਾਰਟੀ ਨੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਵਿਚ ਨੈਸ਼ਨਲ ਹਾਈਵੇ 'ਤੇ ਧਰਨੇ ਦੌਰਾਨ ਨਾਅਰੇਬਾਜ਼ੀ ਕੀਤੀ ਹੈ।
Publish Date: Thu, 05 Mar 2026 02:06 PM (IST)
Updated Date: Thu, 05 Mar 2026 02:24 PM (IST)
ਮਨਪ੍ਰੀਤ ਸਿੰਘ ਮੱਲੇਆਣਾ , ਪੰਜਾਬੀ ਜਾਗਰਣ, ਮੋਗਾ: ਮੋਗਾ ਬਲਾਕ ਸੰਮਤੀ ਦੀ ਹੋਈ ਚੋਣ ਦੌਰਾਨ ਹਰਪ੍ਰੀਤ ਕੌਰ ਚੁੱਪਕੀਤੀ ਨੂੰ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨਮਨਰੈਣ ਸਿੰਘ ਨੂੰ ਵਾਇਸ ਚੇਅਰਮੈਨ ਦੀ ਜ਼ਿਮੇਵਾਰੀ ਮਿਲੀ ਹੈ। ਭਾਵੇਂ ਕਿ ਆਮ ਆਦਮੀ ਪਾਰਟੀ ਵੱਲੋਂ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਨੇਪਰੇ ਚਾੜ੍ਹਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪਰ ਕਾਂਗਰਸ ਪਾਰਟੀ ਨੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਵਿਚ ਨੈਸ਼ਨਲ ਹਾਈਵੇ 'ਤੇ ਧਰਨੇ ਦੌਰਾਨ ਨਾਅਰੇਬਾਜ਼ੀ ਕੀਤੀ ਹੈ।