ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਉਣ ਲਈ ਮੋਗਾ ਪੁੱਜੇ ਹਰਸਿਮਰਤ ਕੌਰ ਬਾਦਲ, ਵੱਡੇ ਇਕੱਠ ਨੂੰ ਕਰਨਗੇ ਸੰਬੋਧਨ
ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ। ਇਹ ਮੁਹਿੰਮ ਪੰਜਾਬ ’ਚ ਔਰਤਾਂ ਦੀ ਸੁਰੱਖਿਆ, ਧੀਆਂ ਨਾਲ ਸਬੰਧਤ ਮੁੱਦਿਆਂ, ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਅਤੇ ਇਨਸਾਫ਼ ਦੀਆਂ ਮੰਗਾਂ ਨੂੰ ਲੈ ਕੇ ਚਲਾਈ ਜਾ ਰਹੀ ਹੈ।
Publish Date: Thu, 24 Sep 2026 02:43 PM (IST)
Updated Date: Thu, 24 Sep 2026 02:46 PM (IST)
ਮਨਪ੍ਰੀਤ ਸਿੰਘ/ਕੁਲਵਿੰਦਰ ਸਿੰਘ, ਪੰਜਾਬੀ ਜਾਗਰਣ, ਮੋਗਾ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਮੋਗਾ ਵਿਖੇ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਮੁਹਿੰਮ ਤਹਿਤ ਲਗਾਏ ਗਏ ਧਰਨੇ ’ਚ ਪਹੁੰਚੇ। ਇਸ ਮੌਕੇ ਪਾਰਟੀ ਆਗੂਆਂ, ਵਰਕਰਾਂ ਅਤੇ ਔਰਤਾਂ ਵੱਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ। ਇਹ ਮੁਹਿੰਮ ਪੰਜਾਬ ’ਚ ਔਰਤਾਂ ਦੀ ਸੁਰੱਖਿਆ, ਧੀਆਂ ਨਾਲ ਸਬੰਧਤ ਮੁੱਦਿਆਂ, ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਅਤੇ ਇਨਸਾਫ਼ ਦੀਆਂ ਮੰਗਾਂ ਨੂੰ ਲੈ ਕੇ ਚਲਾਈ ਜਾ ਰਹੀ ਹੈ।
ਮੋਗਾ ਵਿੱਚ 24 ਸਤੰਬਰ ਨੂੰ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਵਾਲੇ ਧਰਨੇ ਲਈ ਅਕਾਲੀ ਆਗੂਆਂ ਵੱਲੋਂ ਪਿਛਲੇ ਦਿਨਾਂ ਤੋਂ ਹੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਸੀ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਲਈ ਸੱਦੇ ਦਿੱਤੇ ਗਏ ਸਨ।
ਧਰਨੇ ਨੂੰ ਲੈ ਕੇ ਅਕਾਲੀ ਆਗੂਆਂ ਅਤੇ ਵਰਕਰਾਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰਸਿਮਰਤ ਕੌਰ ਬਾਦਲ ਆਪਣੇ ਸੰਬੋਧਨ ਦੌਰਾਨ ਔਰਤਾਂ ਅਤੇ ਪਰਿਵਾਰਾਂ ਨਾਲ ਸਬੰਧਤ ਮੁੱਦਿਆਂ ’ਤੇ ਪਾਰਟੀ ਦਾ ਪੱਖ ਰੱਖਣਗੇ।
ਹਾਲੀਆ ਦਿਨਾਂ ’ਚ ਉਹ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ‘ਮਾਵਾਂ-ਧੀਆਂ’ ਮੁਹਿੰਮ ਤਹਿਤ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰ ਚੁੱਕੇ ਹਨ।