ਚੌਥੇ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ ਦਾ ਪੋਸਟਰ ਜਾਰੀ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ
Publish Date: Tue, 22 Sep 2026 04:03 PM (IST)
Updated Date: Wed, 23 Sep 2026 04:00 AM (IST)
ਸਵ: ਜਗਸੀਰ ਸਿੰਘ ਬਰਾੜ ਦੀ ਯਾਦ ’ਚ 2 ਅਕਤੂਬਰ ਨੂੰ ਲੱਗੇਗਾ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ : ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਵ. ਜਗਸੀਰ ਸਿੰਘ ਬਰਾੜ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੌਥਾ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ 2 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸਕੂਲ ਵੱਲੋਂ ਕੈਂਪ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੀ ਮਾਹਿਰ ਡਾਕਟਰੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਜਾਵੇਗਾ। ਇਸ ਦੌਰਾਨ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਅਪਰੇਸ਼ਨ, ਦਵਾਈਆਂ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਖਾਂ ਮਨੁੱਖੀ ਜੀਵਨ ਦਾ ਅਨਮੋਲ ਅੰਗ ਹਨ ਅਤੇ ਇਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਰਹਿਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਨਵਦੀਪ ਸਿੰਘ ਬਰਾੜ ਅਤੇ ਡਾਇਰੈਕਟਰ ਇੰਜੀਨੀਅਰ ਜਗਦੀਪ ਸਿੰਘ ਬਰਾੜ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਵਿਅਕਤੀ ਅੱਖਾਂ ਦੀ ਸਮੱਸਿਆ ਤੋਂ ਪੀੜਤ ਹਨ ਜਾਂ ਜਿੰਨ੍ਹਾਂ ਨੂੰ ਅੱਖਾਂ ਦੇ ਚੈੱਕਅਪ ਦੀ ਲੋੜ ਹੈ, ਉਹ 2 ਅਕਤੂਬਰ ਨੂੰ ਹਾਰਵਰਡ ਕਾਨਵੈਂਟ ਸਕੂਲ ਵਿਖੇ ਪਹੁੰਚ ਕੇ ਇਸ ਮੁਫ਼ਤ ਕੈਂਪ ਦਾ ਲਾਭ ਉਠਾਉਣ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਨੇਕ ਉਪਰਾਲੇ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।