ਟੀਐੱਲਐੱਫ ਸਕੂਲ ਮੋਗਾ ’ਚ ਧਾਰਮਿਕ ਸਮਾਗਮ ਕਰਵਾਇਆ
ਸ਼ਹਿਰ ਦੀ ਪ੍ਰਮੁੱਖ ਵਿੱਦਿਅਕ
Publish Date: Mon, 09 Feb 2026 04:28 PM (IST)
Updated Date: Tue, 10 Feb 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ ਟੀਐੱਲਐੱਫ ਦੀ ਮੈਨੇਜਮੈਂਟ ਕਮੇਟੀ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਮਾਰਗਦਰਸ਼ਨ ਹੇਠ ਅੱਜ ਸਕੂਲ ਵਿਚ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਅਤੇ ਪ੍ਰੀਖਿਆਵਾਂ ਵਿਚ ਚੰਗੇ ਪ੍ਰਦਰਸ਼ਨ ਲਈ ਇਕ ਹਵਨ ਯੱਗ ਕੀਤਾ ਗਿਆ। ਪੰਡਿਤ ਰਾਮ ਚੰਦਰ ਸ਼ਰਮਾ ਦੀ ਅਗਵਾਈ ਹੇਠ ਸਕੂਲ ਮੈਨੇਜਮੇਂਟ ਕਮੇਟੀ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਅਧਿਆਪਕਾਂ ਦੇ ਇਕ ਸਮੂਹ ਅਤੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਵਨ ਵਿਚ ਆਹੁਤੀ ਭੇਂਟ ਕੀਤੀਆਂ। ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਇਹ ਹਵਨ ਆਉਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਦਾ ਇਕ ਤਰੀਕਾ ਸੀ, ਜਿਸਦਾ ਉਦੇਸ਼ ਉਨ੍ਹਾਂ ਵਿਚ ਵਿਸ਼ਵਾਸ, ਸ਼ਾਂਤੀ ਅਤੇ ਸਕਾਰਾਤਮਕਤਾ ਪੈਦਾ ਕਰਨਾ ਸੀ।ਇਸ ਮੌਕੇ ਸਕੂਲ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀ ਸਫ਼ਲਤਾ, ਸਕਾਰਾਤਮਿਕ ਸੋਚ, ਆਤਮ ਵਿਸ਼ਵਾਸ, ਮਾਨਸਿਕ ਸ਼ਾਂਤੀ, ਇਕਾਗਰਤਾ ਅਤੇ ਚੰਗੀ ਸਿਹਤ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਨਾ ਸੀ। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।