ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਸਾਫੂਵਾਲਾ ਦੇ ਗੁਰਦੁਆਰਾ ਅਨੰਦ ਭਵਨ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ 5 ਜਨਵਰੀ ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪਿੰਡ ਦੇ ਬੱਚੇ ਬੱਚੀਆਂ ਨੇ ਧਾਰਮਿਕ, ਕਵੀਸ਼ਰੀ, ਕਵਿਤਾਵਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਹ 40 ਦੇ ਕਰੀਬ ਬੱਚਿਆਂ ਨੂੰ ਗੁਰਦੁਆਰਾ ਦੇ ਗ੍ੰਥੀ ਗੁਰਬਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਗੁਰਮਤਿ ਕਲਾਸਾਂ ਲਗਾ ਕੇ ਸਿੱਖਿਆ ਦਿੱਤੀ ਜਾ ਰਹੀ ਹੈ।

ਮਾਘੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਿਢੱਲੋਂ ਅਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਚੀਮਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ੰਥ ਸਾਹਿਬ ਜੀ ਦੀ ਹਜੂਰੀ ਵਿੱਚ ਦਸਤਾਰਾਂ, ਸਟੋਲ, ਕਾਪੀਆਂ, ਪਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੀਤ ਪ੍ਰਧਾਨ ਹਰਦੀਪ ਸਿੰਘ, ਖਜਾਨਚੀ ਕੇਵਲ ਸਿੰਘ, ਸਿੰਦਰਪਾਲ ਸਿੰਘ, ਹਰਜੋਤ ਸਿੰਘ, ਬਲਜਿੰਦਰ ਸਿੰਘ, ਮੁਖਤਿਆਰ ਸਿੰਘ, ਮੇਜਰ ਸਿੰਘ, ਗੁਰਸੇਵਕ ਸਿੰਘ, ਮਿਸਤਰੀ ਗੁਰਮੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।