ਵਕੀਲ ਮਹਿਰੋਂ, ਮੋਗਾ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਡਗਰੂ ਸੈਲੋ ਪਲਾਂਟ ਅੱਗੇ ਚੱਲ ਰਿਹਾ ਧਰਨਾ 106ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਜਿਨ੍ਹਾਂ ਚਿਰ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।