ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਖਾਲਸਾ ਸੇਵਾ ਸੁਸਾਇਟੀ ਮੋਗਾ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਮੂਹਿਕ ਅਨੰਦ ਕਾਰਜ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ 6 ਬੱਚੀਆਂ ਦੇ ਅਨੰਦ ਕਾਰਜ ਸਮਾਗ਼ਮ ਕਰਵਾਏ ਜਾ ਰਹੇ ਹਨ।

ਸੁਸਾਇਟੀ ਦੇ ਦਫਤਰ ਵਿਖੇ ਸਮੂਹਿਕ ਅਨੰਦ ਕਾਰਜ ਲਈ ਆਈਆਂ ਅਰਜ਼ੀਆਂ ਦੀ ਪੜਤਾਲ ਕਰਨ ਮਗਰੋਂ ਸਿਲੈਕਟ ਹੋਏ ਪਰਿਵਾਰਾਂ ਨੂੰ ਦਫਤਰ ਵਿਖੇ ਬੁਲਾ ਕੇ ਪ੍ਰਵਾਨਗੀ ਪੱਤਰ ਦਿੱਤੇ ਗਏ ਅਤੇ ਸਮਾਗਮ ਦੀ ਰੂਪ ਰੇਖਾ ਬਾਰੇ ਦੱਸਿਆ ਗਿਆ। ਪ੍ਰਧਾਨ ਪਰਮਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਵਾਰ ਸਮਾਗਮ 21 ਫਰਵਰੀ ਨੂੰ ਗੁਰੂਦੁਆਰਾ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹਰੇਕ ਜੋੜੇ ਨੂੰ ਘਰੇਲੂ ਵਰਤੋਂ ਦਾ ਸਮਾਨ ਜਿਵੇਂ ਬੈਡ, ਪੇਟੀ, ਗੱਦੇ, ਬਿਸਤਰੇ, ਭਾਂਡੇ, ਅਲਮਾਰੀ, ਅਟੈਚੀ ਕੇਸ, ਸੁਹਾਗ ਜੋੜਾ, ਸਿਲਾਈ ਮਸ਼ੀਨ, ਕੁਰਸੀਆਂ ਮੇਜ ਆਦਿ ਸਮਾਨ ਵੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਿੱਤਾ ਜਾਵੇਗਾ। ਉਨ੍ਹਾਂ ਮੋਗਾ ਸ਼ਹਿਰ ਵਿਚ ਸਮੂਹ ਦਾਨੀ ਸੱਜਣਾਂ ਨੂੰ ਸਹਿਯੋਗ ਦੀ ਬੇਨਤੀ ਕੀਤੀ। ਇਸ ਸਮੇਂ ਕੁਲਦੀਪ ਸਿੰਘ ਕਲਸੀ, ਸਤਨਾਮ ਸਿੰਘ ਕਾਰਪੇਂਟਰ, ਸਤਵੀਰ ਸਿੰਘ, ਮੇਜਰ ਸਿੰਘ, ਗੁਰਮੇਲ ਸਿੰਘ, ਸੁਖਜਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਰਣਜੀਤ ਸਿੰਘ ਆਦਿ ਹਾਜ਼ਰ ਸਨ।