ਸਵਰਨ ਗੁਲਾਟੀ, ਮੋਗਾ : ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਸਥਾਨਕ ਮੇਨ ਬਾਜ਼ਾਰ ਵਿੱਚ ਕਈ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ।

ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਮਨਪ੍ਰਰੀਤ ਸਿੰਘ ਸੋਢੀ ਪੁੱਤਰ ਸੁਖਦੇਵ ਸਿੰਘ ਵਾਸੀ ਸਮਾਲਸਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾਂ ਕਿ ਉਸ ਦੀ ਸਮਾਲਸਰ ਦੇ ਬਜਾਰ ਵਿਚ ਸਪਰੇਅ ਅਤੇ ਆੜਤ ਦੀ ਦੁਕਾਨ ਹੈ। ਉਸ ਨੇ ਕਿਹਾ 22-23 ਜਨਵਰੀ ਦੀ ਰਾਤ ਨੂੰ ਅਣਪਛਾਤੇ ਚੋਰਾਂ ਵੱਲੋਂ ਉਸ ਦੀ ਦੁਕਾਨ ਦਾ ਸ਼ਟਰ ਤੋੜਕੇ ਗੱਲੇ ਵਿਚੋ 3500 ਰੁਪਏ ਚੋਰੀ ਕਰਕੇ ਲੈ। ਇਸੇ ਤਰਾਂ ਚੋਰਾਂ ਵੱਲੋਂ ਬਜ਼ਾਰ ਵਿਚ ਕਈ ਹੋਰ ਦੁਕਾਨਾਂ ਨੂੰ ਅਪਣਾ ਨਿਸ਼ਾਨਾ ਬਣਾਇਆ ਗਿਆ। ਪੁਲਿਸ ਨੇ ਵੱਖ-ਵੱਖ ਦੁਕਾਨ ਮਾਲਕਾਂ ਦੇ ਬਿਆਨ ਦਰਜ ਕਰਕੇ ਹੋਏ ਨੁਕਸਾਨ ਬਾਰੇ ਜਾਣਕਾਰੀ ਲੈਕੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।