ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਦੋ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਹਰਬਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮੱਧੇਕੇ ਵਿਖ ਸੁਖਮੰਦਰ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਪਿੰਡ ਮੱਧੇਕੇ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 8 ਬੋਤਲਾਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਪਿੰਡ ਬਿਲਾਸਪੁਰ ਵਿਖੇ ਹਰਮਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਿਲਾਸਪੁਰ ਨੂੰ ਕਾਬੂ ਕਰਕੇ ਉਸ ਦੇ ਘਰੋਂ 100 ਲੀਟਰ ਲਾਹਣ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤੇ ਦੋਵੇਂ ਵਿਅਕਤੀਆਂ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।