ਸਵਰਨ ਗੁਲਾਟੀ, ਮੋਗਾ : ਲੜਕੇ ਵੱਲੋਂ ਪਹਿਲਾਂ ਫੇਸਬੁੱਕ ਤੇ ਲੜਕੀ ਨਾਲ ਫਰੈਂਡਸ਼ਿਪ ਕੀਤੀ ਗਈ। ਬਾਅਦ 'ਚ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਕੇ ਉਸ ਨੂੰ ਧਮਕੀਆਂ ਦੇਣ ਲੱਗਾ। ਇਸ ਮਾਮਲੇ 'ਚ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਲੜਕੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ ਹੈ।

ਥਾਣਾ ਸਿਟੀ ਇਕ ਦੀ ਮਹਿਲਾ ਐਸ.ਆਈ ਨਵਨੀਤ ਕੌਰ ਨੇ ਦੱਸਿਆ ਕਿ ਮੋਗਾ ਦੇ ਇਕ ਇਲਾਕੇ ਦੀ ਰਹਿਣ ਵਾਲੀ ਲੜਕੀ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ ਉਸਦੀ ਭਿੰਡਰ ਕਲਾਂ ਵਾਸੀ ਸੁਖਵਿੰਦਰ ਸਿੰਘ ਉਰਫ ਸੁੱਖਾ ਪੱੁਤਰ ਬਲਦੇਵ ਸਿੰਘ ਨਾਲ ਫੇਸਬੁੱਕ ਆਈਡੀ ਤੇ ਫਰੈਂਡਸ਼ਿਪ ਹੋਈ ਸੀ ਤੇ ਬਾਅਦ ਵਿਚ ਉਹਨਾਂ ਦੀਆਂ ਗੱਲਾਂ ਫੋਨ ਤੇ ਹੋਣ ਲੱਗ ਪਈਆਂ। ਉਸ ਨੇ ਕਿਹਾ ਕਿ ਸੁਖਵਿੰਦਰ ਸਿੰਘ ਨੇ ਉਸ ਨੂੰ ਵਿਆਹ ਦਾ ਲਾਰਾ ਲਾ ਕੇ ਉਸ ਨੂੰ ਮਿਲਣ ਲਈ ਬੁਲਾ ਕੇ ਉਸ ਨੂੰ ਆਪਣੀ ਕਾਰ ਵਿਚ ਲੈ ਗਿਆ ਤੇ ਇਕ ਪਿੰਡ ਦੇ ਖਾਲੀ ਪਏ ਘਰ ਵਿਚ ਉਸ ਨਾਲ ਬਲਾਤਕਾਰ ਕੀਤਾ। ਉਸਨੇ ਕਿਹਾ ਕਿ ਜਦ ਉਸ ਨੇ ਸੁਖਵਿੰਦਰ ਸਿੰਘ ਨੂੰ ਵਿਆਹ ਕਰਾਉਣ ਲਈ ਕਿਹਾ ਤਾਂ ਉਸ ਨੂੰ ਧਮਕੀਆਂ ਦੇਣੀਆਂ ਸ਼ੂਰੂ ਕਰ ਦਿੱਤੀਆਂ। ਉਸ ਨੇ ਇਨਸਾਫ ਲੈਣ ਲਈ ਸੁਖਵਿੰਦਰ ਸਿੰਘ ਉਰਫ ਸੁੱਖਾ ਦੇ ਖਿਲਾਫ਼ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਨੇ ਪੀੜਤ ਲੜਕੀ ਦੀ ਸ਼ਿਕਾਇਤ ਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਦੇ ਖਿਲਾਫ਼ ਬਲਾਤਕਾਰ ਅਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ।