ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਐਂਡ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤੀਜੇ ਦਿਨ ਵੀ ਭੁੱਖ ਹੜਤਾਲ ਕੀਤੀ ਗਈ। ਇਸ ਮੌਕੇ ਨਾਇਬ ਸਿੰਘ ਡਾਲਾ, ਗੁਰਬਿੰਦਰ ਸਿੰਘ, ਨਿਰਮਲ ਸਿੰਘ, ਗੁਰਬਿੰਦਰ ਸਿੰਘ ਸਮਾਲਸਰ, ਬਸੰਤ ਸਿੰਘ, ਨਛੱਤਰ ਸਿੰਘ, ਹਰਜਿੰਦਰ ਸਿੰਘ ਮਾਣਕ, ਗੁਰਚਰਨ ਸਿੰਘ, ਗੁਰਮੀਤ ਸਿੰਘ, ਅਜੀਤ ਕੁਮਾਰ ਲੈਕ., ਦਰਸ਼ਨ ਸਿੰਘ ਬਰਾੜ ਭੁੱਖ ਹੜਤਾਲ 'ਤੇ ਬੈਠੇ। ਭੁੱਖ ਹੜ੍ਹਤਾਲ ਤੇ ਬੈਠਣ ਸਮੇਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੱੁਧ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਨ ਵਾਲਿਆਂ ਨੇ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਉਥੇ ਕਿਸਨੀ ਸੰਘਰਸ਼ ਦੀ ਹਮਾਇਤ ਵਿੱਚ ਵੀ ਬੈਨਰ ਲਾ ਕੇ ਸਮਰਥਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਤਾਂ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦੀ ਗੱਲ ਕੀਤੀ ਸੀ ਪਰ ਇਸ ਨੇ ਤਾਂ ਕਈ ਕਰੋੜ ਨੌਕਰੀਆਂ ਖਾ ਲਈਆਂ ਹਨ। ਸਰਕਾਰੀ ਵਿਭਾਗ ਵੇਚ ਕੇ ਨੌਜਵਾਨਾਂ ਨੂੰ ਨੌਕਰੀਆਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਕਰੋਨਾ ਦੀ ਆੜ ਵਿੱਚ ਅਜਿਹੇ ਆਰਡੀਨੈਂਸ ਜਾਰੀ ਕਰ ਦਿੱਤੇ ਗਏ ਹਨ ਜੋ ਆਮ ਹਾਲਤਾਂ ਵਿੱਚ ਜਾਰੀ ਨਹੀਂ ਹੋ ਸਕਦੇ ਸਨ। ਮੋਦੀ ਸਰਕਾਰ ਨੇ ਲੋਕਤੰਤਰ ਦਾ ਕਤਲ ਕਰ ਦਿੱਤਾ ਹੈ ਹਰ ਪਾਸੇ ਆਪਣੀ ਮਰਜ਼ੀ ਨਾਲ ਹੀ ਕਾਨੂੰਨ ਲਾਗੂ ਕਰ ਰਹੇ ਹਨ। ਵਿਰੋਧ ਦੀ ਵਿਚਾਰਧਾਰਾ ਨੂੰ ਸਖ਼ਤੀ ਨਾਲ ਦਬਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੀ ਆਪਣੇ ਮੰਤਰੀਆਂ/ ਵਿਧਾਇਕਾਂ ਅਤੇ ਉੱਚ ਅਫ਼ਸਰਾਂ ਨੂੰ ਤਾਂ ਸਹੂਲਤਾਂ ਅਤੇ ਭੱਤੇ ਉਸੇ ਤਰ੍ਹਾਂ ਦੇ ਰਹੀ ਹੈ ਪਰ ਮੁਲਾਜ਼ਮਾਂ ਦੀਆਂ ਮੰਗਾਂ ਸਮੇਂ ਖਾਲੀ ਖਜ਼ਾਨੇ ਦਾ ਢੰਡੋਰ ਪਿੱਟਿਆ ਜਾ ਰਿਹਾ ਹੈ। ਨਾਂ ਦੇ ਰੋਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਪ੍ਰਰਾਈਵੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੂੰ ਘੱਟ ਤਨਖਾਹਾਂ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਬਿਜਲੀ ਬਿੱਲ 2020 ਰੱਦ ਕੀਤਾ ਜਾਵੇ, ਖੇਤੀ ਆਰਡੀਨੈਂਸ ਰੱਦ ਕੀਤੇ ਜਾਣ, ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਪ੍ਰਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣ, ਭਿ੍ਸ਼ਟਾਚਾਰ ਬੰਦ ਕੀਤਾ ਜਾਵੇ, ਰੈਗੂਲਰ ਭਰਤੀ ਚਾਲੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਹਰ ਇੱਕ ਲਈ ਸਤਿਕਾਰਯੋਗ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ।

ਇਸ ਮੌਕੇ ਬੁਲਾਰਿਆਂ ਵਿੱਚ ਭੂਪਿੰਦਰ ਸਿੰਘ ਸੇਖੋਂ, ਸੁਰਿੰਦਰ ਰਾਮ ਕੁੱਸਾ, ਗੁਰਦੇਵ ਸਿੰਘ, ਗੁਰਦੇਵ ਸਿੰਘ ਪੰਜਾਬ ਰੋਡਵੇਜ਼, ਨਾਇਬ ਸਿੰਘ, ਬੰਤ ਸਿੰਘ, ਦਰਸ਼ਨ ਸਿੰਘ ਬਰਾੜ ਆਦਿ ਸ਼ਾਮਲ ਸਨ।