ਮਨਦੀਪ ਸਿੰਘ ਝਾਂਜੀ, ਬੱਧਨੀ ਕਲਾਂ : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਸਬੰਧੀ ਜਾਗਰੂਕ ਕਰਨ ਦੇ ਲਈ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਦੌਰਾਨ ਹੀ ਜ਼ਿਲ੍ਹਾ ਮੋਗਾ ਅੰਦਰ ਸਿਵਲ ਸਰਜਨ ਮੋਗਾ ਡਾ ਅਮਰਪ੍ਰਰੀਤ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਮਨੀਸ਼ ਅਰੋੜਾ ਜ਼ਿਲ੍ਹਾ ਐਪਡੀਮੋਲੋਜਿਸਟ ਦੀ ਸੁਪਰਵਿਜਨ ਅਧੀਨ ਜ਼ਿਲੇ੍ਹ ਅੰਦਰ ਜਾਗਰੂਕਤਾ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਦੌਰਾਨ ਹੀ ਬੱਧਨੀ ਕਲਾਂ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ ਗਗਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਬੱਧਨੀ ਕਲਾਂ ਹਸਪਤਾਲ ਅਤੇ ਆਸ ਪਾਸ ਦੇ ਖੇਤਰ ਵਿੱਚ ਜਾਗਰੂਕਤਾ ਪੈਂਫਲਿਟ ਵੰਡੇ ਗਏ। ਜਿਸ ਵਿੱਚ ਕੋਰੋਨਾ ਦੇ ਟੈਸਟ ਕਿੱਥੇ ਹੋਣੇ ਅਤੇ ਕਿਹੜੇ ਕਿਹੜੇ ਟੈਸਟ ਜਰੂਰੀ ਹਨ ਬਾਰੇ ਵੀ ਦੱਸਿਆ ਗਿਆ। ਡਾ ਗਗਨਦੀਪ ਨੇ ਦੱਸਿਆ ਕਿ ਵਿਆਕਤੀ ਨੂੰ ਬੁਖਾਰ, ਸਾਹ ਲੈਣ ਵਿੱਚ ਤਕਲੀਫ, ਖਾਂਸੀ, ਥਕਾਵਟ ਵਰਗੇ ਲੱਛਣ ਦਿਖਾਈ ਦੇਣ ਤਾਂ ਆਰਟੀਪੀਸੀਆਰ, ਟਰੂਨੈਟ ਅਤੇ ਐਟੀਜਨ ਟੈਸਟ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੀਤੇ ਜਾਂਦੇ ਹਨ।