ਸਤਨਾਮ ਸਿੰਘ ਘਾਰੂ, ਧਰਮਕੋਟ : ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ ਵੱਡੇ ਪੱਧਰ ਉਪਰ ਪਾਰਟੀਆਂ ਦੇ ਸੀਨੀਅਰ ਆਗੂਆਂ ਵੱਲੋਂ ਇਕ ਪਾਰਟੀ ਤੋਂ ਦੂਰਸੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ, ਉਥੇ ਪਿੰਡ ਪੱਧਰ ਦੀ ਰਾਜਨੀਤੀ ਵਿਚ ਵੀ ਆਗੂਆਂ ਅਤੇ ਵਰਕਰਾਂ ਦਾ ਫੇਰ ਬਦਲ ਹੋ ਰਿਹਾ ਹੈ, ਜਿਸ ਦਾ ਮੁੱਖ ਕਾਰਨ ਕਿਸੇ ਵੀ ਪਾਰਟੀ ਦੀਆਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਚੰਗੀਆਂ ਸੇਵਾਵਾਂ ਹੁੰਦੀਆਂ ਹਨ, ਜਿਸ ਤੋਂ ਉਤਸ਼ਾਹਿਤ ਹੋ ਕਿ ਕਿਸੇ ਪਾਰਟੀ ਦਾ ਆਗੂ ਜਾਂ ਵਰਕਰ ਦੂਸਰੀ ਪਾਰਟੀ ਵਿਚ ਸ਼ਾਮਿਲ ਹੁੰਦਾ ਹੈ।

ਇਸੇ ਤਰ੍ਹਾਂ ਦੀ ਲਾਗਲੇ ਪਿੰਡ ਚੌਧਰੀਵਾਲਾ (ਬਹਾਦਰਵਾਲਾ) ਦੇ ਮੌਜੂਦਾ ਸਰਪੰਚ ਦਲਬੀਰ ਸਿੰਘ ਦੀ ਪ੍ਰਰੇਰਨਾ ਸਦਕਾ ਪਿੰਡ ਦਾ ਸਾਬਕਾ ਸਰਪੰਚ ਗੁਰਨਾਮ ਸਿੰਘ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਜਿੰਨਾਂ ਨੂੰ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਵੱਲੋਂ ਸਿਰੋਪਾਓ ਦੇ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਪ੍ਰਰੈਸ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਉਸਾਰੂ ਸੋਚ ਸਦਕਾ ਜਿਥੇ ਪੂਰੇ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ, ਉਥੇ ਪਿੰਡਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ। ਜਿਸ ਤੋਂ ਉਤਸ਼ਾਹਿਤ ਹੋ ਕੇ ਪਿੰਡਾਂ ਦੇ ਵੱਡੀ ਗਿਣਤੀ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਪਾਰਟੀ ਵਿਚ ਆਉਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਸਰਪੰਚ ਦਲਬੀਰ ਸਿੰਘ ਨੇ ਜਿਥੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ, ਉਥੇ ਪਾਰਟੀ ਵਿਚ ਸ਼ਾਮਿਲ ਹੋਏ ਸਾਬਕਾ ਸਰਪੰਚ ਗੁਰਨਾਮ ਸਿੰਘ ਕਾਂਗਰਸ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਜੀ ਆਇਆਂ ਵੀ ਆਖਿਆ।

ਇਸ ਮੌਕੇ ਅਵਤਾਰ ਸਿੰਘ ਪੀ.ਏ, ਜਸਵੰਤ ਸਿੰਘ ਪੰਚ, ਜਸਮੱਤ ਸਿੰਘ ਮੱਤਾ ਸਰਪੰਚ, ਮਾਸਟਰ ਦਲਜੀਤ ਸਿੰਘ, ਗੁਰਸੇਵਕ ਸਿੰਘ, ਮੱਖਣ ਕਿਸ਼ਨਪੁਰਾ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।