ਐੱਨਐੱਸ. ਲਾਲੀ, ਕੋਟ ਈਸੇ ਖਾਂ : ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਬੀਤੇ ਕੱਲ ਮੁੱਖ ਮੰਤਰੀ ਵੱਲੋਂ 92 ਕਰੋੜੀ ਪੰਜਾਬ ਸਮਾਰਟ ਕੁਨੈਕਟ ਯੋਜਨਾ ਦਾ ਆਗਾਜ਼ ਅਤੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਹੋ ਰਿਹਾ ਸਰਵਪੱਖੀ ਵਿਕਾਸ ਇਸੇ ਹੀ ਕੜੀ ਦਾ ਹਿੱਸਾ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ ਅਤੇ ਸੀਨੀਅਰ ਕਾਂਗਰਸੀ ਆਗੂ ਸੁਮੀਤ ਕੁਮਾਰ ਬਿੱਟੂ ਮਲਹੋਤਰਾ ਨੇ ਨੌਜਵਾਨ ਆਗੂ ਜਗਜੀਤ ਸਿੰਘ ਜੱਜ ਦੇ ਉਪਰਾਲੇ ਰਾਹੀਂ ਵਾਰਡ ਨੰਬਰ 1 ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਨ ਸਮੇਂ ਕੀਤਾ। ਆਗੂਆਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਬਾਵਜੂਦ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਹੁਰਾਂ ਵੱਲੋਂ ਲੋੜਵੰਦਾਂ ਦੀ ਸਹਾਇਤਾ ਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਗਿਆ ਹੈ ਤੇ ਉਹ ਸ਼ਹਿਰੀ ਬਸ਼ਿੰਦਿਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਲੋੜਵੰਦਾਂ ਦੀ ਮਦਦ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸ਼ਹਿਰ ਕੋਟ ਈਸੇ ਖਾਂ ਦੀ ਬਿਹਤਰੀ ਲਈ ਸਮਰਾ ਪਰਿਵਾਰ ਦੀ ਯੋਗ ਰਹਿਨੁਮਾਈ ਹੇਠ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਨਿਹਾਲਗੜ੍ਹ, ਜਗਜੀਤ ਸਿੰਘ ਜੱਜ , ਸਾਬਕਾ ਕੌਂਸਲਰ ਓਮ ਪ੍ਰਕਾਸ ਪੱਪੀ ਆਦਿ ਮੌਜੂਦ ਸਨ।