- ਸਿਹਤ ਵਿਭਾਗ ਨੇ ਵੱਖ-ਵੱਖ ਸਕੂਲਾਂ 'ਚ ਕਰਵਾਏ ਚਾਰਟ ਮੁਕਾਬਲੇ

ਕੈਪਸ਼ਨ : ਚਾਰਟ ਮੇਕਿੰਗ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਡਾਕਟਰ ਸਾਕਸ਼ੀ ਬਾਂਸਲ ਤੇ ਹੋਰ।

ਨੰਬਰ : 27 ਮੋਗਾ 2 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਸਿਹਤ ਵਿਭਾਗ ਵੱਲੋਂ ਤੰਬਾਕੂਨੋਸ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਰਵਾਏ ਜਾ ਰਹੇ ਚਾਰਟ ਮੁਕਾਬਲਿਆਂ ਦੀ ਲੜੀ ਤਹਿਤ ਤਲਵੰਡੀ ਭੰਗੇਰੀਆਂ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦਰਮਿਆਨ ਚਾਰਟ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੋਲਦਿਆਂ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਾਕਸ਼ੀ ਬਾਂਸਲ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਮਨੁੱਖੀ ਸਿਹਤ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਤੰਬਾਕੂਨੋਸ਼ੀ ਨਾ ਸਿਰਫ਼ ਕਰਨ ਵਾਲੇ ਲਈ ਘਾਤਕ ਹੈ ਬਲਕਿ ਇਸ ਦਾ ਬੁਰਾ ਅਸਰ ਆਲੇ ਦੁਆਲੇ ਦੇ ਲੋਕਾਂ 'ਤੇ ਵੀ ਪੈਂਦਾ ਹੈ। ਇਸ ਮੌਕੇ ਬੋਲਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਕਿਹਾ ਕਿ ਸਿਵਲ ਸਰਜਨ ਮੋਗਾ ਡਾਕਟਰ ਹਰਿੰਦਰਪਾਲ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਕਰਵਾਏ ਜਾ ਰਹੇ ਇੰਨ੍ਹਾਂ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਦੌਰਾਨ ਤਲਵੰਡੀ ਭੰਗੇਰੀਆਂ ਤੋਂ ਨੌਵੀਂ ਕਲਾਸ ਦਾ ਸਲਮਾਨ ਸਿੰਘ ਪਹਿਲੇ ਸਥਾਨ 'ਤੇ ਰਿਹਾ ਜਦਕਿ ਨੌਵੀਂ ਦਾ ਹੀ ਸੁਖਵੀਰ ਸਿੰਘ ਦੂਜੇ ਤੇ ਹੁਸਨਪ੍ਰਰੀਤ ਕੌਰ ਤੀਜੇ ਸਥਾਨ 'ਤੇ ਰਹੇ। ਇਸ ਤਰ੍ਹਾਂ ਹੀ ਅਜੀਤਵਾਲ ਤੋਂ ਮਨਪ੍ਰਰੀਤ ਕੌਰ ਪਹਿਲੇ ਸਥਾਨ 'ਤੇ ਰਹੀ ਜਦਕਿ ਰੇਣੂ ਤੇ ਨਵਜੋਤ ਕੌਰ ਦੂਜੇ ਅਤੇ ਤੀਜੇ ਸਥਾਨ 'ਤੇ ਰਹੀਆਂ। ਜੇਤੂ ਬੱਚਿਆਂ ਨੂੰ ਵਿਭਾਗ ਵੱਲੋਂ ਇਨਾਮ ਦਿੱਤੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ਰੰਸੀਪਲ ਖੁਸ਼ਵੰਤ ਸਿੰਘ ਤਲਵੰਡੀ ਭੰਗੇਰੀਆਂ, ਮੈਡਮ ਪਰਮਜੀਤ ਕੌਰ, ਪਿ੍ਰੰਸੀਪਲ ਨੀਨਾ ਮਿੱਤਲ ਅਜੀਤਵਾਲ, ਮੈਡਮ ਬੇਅੰਤ ਕੌਰ, ਬਲਰਾਜ ਸਿੰਘ, ਮਨਜੀਤ ਸਿੰਘ, ਐਮਪੀਐਚਡਬਲਊ. ਜਗਰੂਪ ਸਿੰਘ, ਅਮਰਦੀਪ ਸਿੰਘ, ਏਐਨਐਮ ਕੁਲਵਿੰਦਰ ਕੌਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।