
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਹਤ ਵਿਭਾਗ ਦੇ ਸਮੂਹ ਮੈਡੀਕਲ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟ ਈਸੇ ਖਾਂ: ਸਿਹਤ ਵਿਭਾਗ ਦੇ ਸਮੂਹ ਮੈਡੀਕਲ ਅਫ਼ਸਰਾਂ ਅਤੇ ਪੈਰਾਮੈਡੀਕਲ ਸਟਾਫ਼ ਵੱਲੋਂ ਅੱਜ 26 ਅਗਸਤ 2026 ਨੂੰ ਸੀਐੱਚਸੀ ਕੋਟ ਈਸੇ ਖਾਂ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਂਝਾ ਮੁਲਾਜ਼ਮ ਮੰਚ ਵੱਲੋਂ 27 ਅਗਸਤ ਨੂੰ ਕੀਤੀ ਜਾ ਰਹੀ ਹੜਤਾਲ ਦੇ ਸਮਰਥਨ ਵਿਚ ਸਮੂਹਿਕ ਛੁੱਟੀ ਲੈਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਸਮੂਹਿਕ ਛੁੱਟੀ ਦਾ ਪੱਤਰ ਸੀਐੱਚਸੀ ਕੋਟ ਈਸੇ ਖਾਂ ਦੇ ਇੰਚਾਰਜ ਨੂੰ ਸੌਂਪਿਆ ਗਿਆ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨ ਪੀਰੀਅਡ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੀਏ ਅਤੇ ਹੋਰ ਭੱਤਿਆਂ ਸਮੇਤ ਪੂਰੀ ਤਨਖ਼ਾਹ ਦਿੱਤੀ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਪੰਜਵੇਂ ਪੇ ਕਮਿਸ਼ਨ ਅਨੁਸਾਰ ਤਨਖਾਹ ਦੇਣ, ਸਾਲ 2020 ਦਾ ਪੱਤਰ ਵਾਪਸ ਲੈਣ ਅਤੇ ਮੁਲਾਜ਼ਮਾਂ ਦਾ ਡੀਏ ਸਮੇਤ ਸਾਰਾ ਬਕਾਇਆ ਜਾਰੀ ਕਰਨ ਦੀ ਮੰਗ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਤੋਂ ਵਾਪਸ ਲਏ ਗਏ ਭੱਤੇ ਮੁੜ ਬਹਾਲ ਕੀਤੇ ਜਾਣ। ਇਸ ਦੇ ਨਾਲ ਹੀ ਠੇਕਾ ਅਧਾਰਤ, ਆਊਟਸੋਰਸ ਅਤੇ ਕੱਚੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਆਮ ਲੋਕਾਂ ਨੂੰ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਾਉਣ ਲਈ ਜਾਣਕਾਰੀ ਦਿੱਤੀ ਗਈ ਕਿ 27 ਅਗਸਤ 2026 ਨੂੰ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ, ਜਦਕਿ ਐਮਰਜੈਂਸੀ ਸੇਵਾਵਾਂ ਆਮ ਦਿਨਾਂ ਦੀ ਤਰ੍ਹਾਂ ਚਾਲੂ ਰਹਿਣਗੀਆਂ। ਇਸ ਮੌਕੇ ਡਾਕਟਰ ਸਿਮਰਜੀਤ ਸਿੰਘ ਮੈਡੀਕਲ ਅਫ਼ਸਰ, ਜਗਸ਼ੇਰ ਸਿੰਘ ਫਾਰਮੇਸੀ ਅਫ਼ਸਰ ਅਤੇ ਜ਼ਿਲ੍ਹਾ ਪ੍ਰਧਾਨ ਮੋਗਾ, ਦਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਮੋਗਾ, ਪਰਮਿੰਦਰ ਕੁਮਾਰ ਬਲਾਕ ਪ੍ਰਧਾਨ ਕੋਟ ਈਸੇ ਖਾਂ, ਜਗਸੀਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ ਮੋਗਾ, ਕਮਲਪ੍ਰੀਤ ਸਿੰਘ, ਜਤਿੰਦਰ ਕੁਮਾਰ ਸੂਦ ਬਲਾਕ ਐਜੂਕੇਟਰ ਸਮੇਤ ਨਵੀਨ ਸ਼ਰਮਾ ਸੀਨੀਅਰ ਫਾਰਮੇਸੀ ਅਫਸਰ, ਗੁਰਜਸਪਰੀਤ ਸਿੰਘ, ਪ੍ਰਿੰਸ ਸ਼ਰਮਾ, ਭੁਪਿੰਦਰ ਕੌਰ, ਇੰਦਰਜੀਤ ਸਿੰਘ, ਰੁਪਿੰਦਰ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।