ਸਿਹਤ ਵਿਭਾਗ ਪੈਨਸ਼ਨਰਜ਼ ਵੱਲੋਂ ਅੱਜ ਦੀ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ
Publish Date: Tue, 17 Nov 2026 05:35 PM (IST)
Updated Date: Wed, 18 Nov 2026 04:01 AM (IST)
ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ : ਚਮਕੌਰ ਸਿੰਘ ਸਰਾਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਇਕ ਅਹਿਮ ਮੀਟਿੰਗ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ, ਬੱਸ ਸਟੈਂਡ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪੈਨਸ਼ਨਰ ਸਾਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਪਿਛਲੇ ਦਿਨੀਂ ਵਿਛੜ ਗਏ ਸਾਥੀਆਂ ਪਰਮਪਾਲ ਸਿੰਘ, ਸਪੁੱਤਰ ਸਾਥੀ ਗੁਰਚਰਨ ਸਿੰਘ ਘੋਲੀਆ, ਮਹਿੰਦਰ ਕੌਰ ਐੱਲਐੱਚਵੀ ਦੇ ਪਤੀ, ਰਾਹੁਲ ਐੱਲਐੱਚਵੀ ਦੇ ਪਤੀ, ਬਲਦੇਵ ਰਾਜ ਚੋਪੜਾ ਦੀ ਧਰਮਪਤਨੀ ਅਤੇ ਡਾ. ਅਸ਼ੋਕ ਸਿੰਗਲਾ ਸਾਬਕਾ ਸਿਵਲ ਸਰਜਨ ਮੋਗਾ ਦੇ ਮਾਤਾ ਜੀ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਸਰਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਲ ਲਈ ਜਥੇਬੰਦੀ ਦੇ ਆਗੂਆਂ ਨਾਲ ਹਰ ਮਹੀਨੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਕ ਮੀਟਿੰਗ ਤੋਂ ਬਾਅਦ ਅੱਜ ਤੱਕ ਜਥੇਬੰਦੀਆਂ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਅਤੇ ਟਾਲਮਟੋਲ ਵਾਲੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰਨ ਦਾ ਖ਼ਮਿਆਜ਼ਾ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਨਾਇਬ ਸਿੰਘ ਸਰਪ੍ਰਸਤ ਅਤੇ ਰਾਜ ਕੁਮਾਰ ਕਾਲੜਾ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਸਾਂਝਾ ਸੰਘਰਸ਼ ਮੋਰਚਾ ਪਿਛਲੇ ਦਿਨਾਂ ਤੋਂ ਸੰਗਰੂਰ ਵਿਖੇ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਪੈਨਸ਼ਨਰ ਸਾਥੀਆਂ ਨੂੰ 18 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਅਤੇ ਪੱਕੇ ਮੋਰਚੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਤਾਂ ਜੋ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਹਾਜ਼ਰ ਸਾਥੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਬਾਕੀ ਸਾਰੀਆਂ ਪੀਐੱਚਸੀਜ਼ ਦੇ ਐੱਸਐੱਮਓਜ਼ ਨੂੰ ਵੀ ਮੰਗ-ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਵਿਚ ਜੀਆ ਲਾਲ, ਜਗ ਪਰਸ਼ਾਦ, ਬੇਅੰਤ ਸਿੰਘ, ਬਲਦੇਵ ਰਾਜ, ਬਲਵਿੰਦਰ ਧੂਰੀਆ, ਜੀਤ ਪਾਲ, ਪਰਮਜੀਤ ਕੌਰ, ਮਹਿੰਦਰ ਕੌਰ, ਰੇਸ਼ਮਾਂ ਰਾਣੀ, ਸੁਖਦੀਪ ਕੌਰ, ਮਲਕੀਤ ਕੌਰ, ਚੇਤ ਰਾਮ, ਹਰਦੀਸ਼ ਕੌਰ, ਬੇਅੰਤ ਕੌਰ, ਵਿਜੇ ਕੁਮਾਰੀ, ਰੰਜੂ ਬਾਲਾ, ਸ਼ਾਮ ਸੁੰਦਰ, ਨਿਰਮਲ ਸਿੰਘ, ਮਲਕੀਤ ਸਿੰਘ ਡਗਰੂ, ਗਿਆਨ ਸਿੰਘ, ਪ੍ਰੇਮ ਕੁਮਾਰ, ਨਛੱਤਰ ਸਿੰਘ, ਕੁਲਵੰਤ ਸਿੰਘ, ਨੰਦ ਲਾਲ, ਰਜਿੰਦਰ ਕੌਰ, ਸੁਰਿੰਦਰ ਕੌਰ, ਸੁਖਜੀਤ ਕੌਰ, ਸੁਖਵਿੰਦਰ, ਹਰਭਜਨ ਕੌਰ, ਜੋਗਿੰਦਰ ਸਿੰਘ, ਸੁਰਿੰਦਰ ਪਾਲ ਕੌਰ, ਮਹਿੰਦਰ ਕੌਰ, ਪਰਮਜੀਤ ਕੌਰ ਅਤੇ ਅਰੁਨ ਕੁਮਾਰੀ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀ ਹਾਜ਼ਰ ਸਨ।