ਸਰਵਿਕਸ ਕੈਂਸਰ ਟੀਕਾਕਰਨ ਸਬੰਧੀ ਸਟਾਫ਼ ਨੂੰ ਟ੍ਰੇਨਿੰਗ ਦਿੱਤੀ
ਡਾਇਰੈਕਟਰ ਸਿਹਤ ਅਤੇ ਪਰਿ
Publish Date: Sat, 17 Jan 2026 03:33 PM (IST)
Updated Date: Sun, 18 Jan 2026 04:01 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਸਰਵਿਕਸ ਕੈਂਸਰ ਟੀਕਾਕਰਨ ਸਬੰਧੀ ਟ੍ਰੇਨਿੰਗਾਂ ਨੂੰ ਲਗਾਤਾਰ ਸ਼ੁਰੂ ਕੀਤਾ ਜਾ ਚੁੱਕਾ ਹੈ। ਬਲਾਕ ਕੋਟਈਸੇਖਾਂ ਸੀਐਚਸੀ ਢੁੱਡੀਕੇ, ਸਿਵਲ ਹਸਪਤਾਲ ਮੋਗਾ, ਪੱਤੋ ਹੀਰਾ ਸਿੰਘ, ਡਰੋਲੀ ਭਾਈ ਵਿਖੇ ਸਰਵਿਕਸ ਕੈਂਸਰ ਟੀਕਾਕਰਨ ਸਬੰਧੀ ਸਿਹਤ ਵਿਭਾਗ ਦੇ ਸਟਾਫ਼ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦਾ ਉਦੇਸ਼ ਮਹਿਲਾਵਾਂ ਨੂੰ ਸਰਵਿਕਸ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਬਾਰੇ ਸਟਾਫ਼ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਸਟਾਫ਼ ਨੂੰ ਟੀਕਾਕਰਨ ਦੇ ਤਰੀਕਿਆਂ, ਲਾਭਾਂ ਅਤੇ ਸੁਰੱਖਿਆ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ। ਡਾ. ਅਸ਼ੋਕ ਸਿੰਗਲਾ ਨੇ ਕਿਹਾ ਸਰਵਿਕਸ ਕੈਂਸਰ ਇਕ ਗੰਭੀਰ ਬਿਮਾਰੀ ਹੈ ਪਰ ਸਮੇਂ ਸਿਰ ਟੀਕਾਕਰਨ ਅਤੇ ਜਾਗਰੂਕਤਾ ਰਾਹੀਂ ਇਸ ਤੋਂ ਬਚਾਅ ਸੰਭਵ ਹੈ। ਇਹ ਟੀਕਾ 14 ਸਾਲ ਤੋ ਸ਼ੁਰੂ ਹੋਣੇ 15 ਸਾਲ ਤੱਕ ਦੀਆਂ ਲੜਕੀਆਂ ਦੀ ਉਮਰ ਨੂੰ ਹੀ ਲੱਗ ਸਕੇਗਾ। ਸਿਹਤ ਵਿਭਾਗ ਦਾ ਸਟਾਫ਼ ਇਸ ਮੁਹਿੰਮ ਦੀ ਸਫਲਤਾ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਨੇ ਸਟਾਫ਼ ਨੂੰ ਆਮ ਲੋਕਾਂ ਖ਼ਾਸ ਕਰਕੇ ਮਹਿਲਾਵਾਂ ਅਤੇ ਕਿਸ਼ੋਰੀਆਂ ’ਚ ਟੀਕਾਕਰਨ ਪ੍ਰਤੀ ਜਾਗਰੂਕਤਾ ਫ਼ੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਿਪੁਦਮਨ ਕੌਰ, ਡਾ. ਸਿਮਰਨਜੀਤ ਧਾਲੀਵਾਲ ਅਤੇ ਸਮੂਹ ਪੈਰਾ ਮੈਡੀਕਲ ਸਟਾਫ਼ ਵੀ ਹਾਜ਼ਰ ਸਨ।