ਐੱਨਐੱਚਐੱਮ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਸਿਹਤ ਵਿਭਾਗ ’ਚ ਯੋਗ ਪ੍ਰਣਾਲੀ
Publish Date: Thu, 13 Aug 2026 04:59 PM (IST)
Updated Date: Fri, 14 Aug 2026 04:03 AM (IST)
ਵਾਅਦਿਆਂ ਤੋਂ ਮੁੱਕਰੀ ਸਰਕਾਰ ਨੂੰ ਹਰ ਮੋੜ ਤੇ ਘੇਰਨਾ ਯੂਨੀਅਨ ਦੀ ਮਜਬੂਰੀ : ਸੰਦੀਪ ਕੌਰ ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ, ਚੜਿੱਕ : ਸਿਹਤ ਵਿਭਾਗ ’ਚ ਯੋਗ ਪ੍ਰਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ ਤੇ ਐੱਨਐੱਚਐੱਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਸਬੰਧ ਵਿਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐੱਨਐੱਚਐੱਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ ਹੈ ਜਿਸ ਕਰਕੇ ਐੱਨਐੱਚਐੱਮ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਸਿੱਟੇ ਵਜੋਂ ਰੋਸ ਪ੍ਰਗਟ ਕਰਦਿਆਂ 13, 14 ਅਗਸਤ ਦੀ ਰੋਜਾ ਹੜਤਾਲ ਸ਼ੁਰੂ ਕਰ ਦਿੱਤੀ ਹੈ ਜਿਸ ਸਦਕਾ ਸਿਹਤ ਸੇਵਾਵਾਂ ਬੂਰੀ ਤਰਾਂ ਪ੍ਰਭਾਵਿਤ ਹੋ ਰਹੀਆਂ। ਹਨ। ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੀਆਂ ਗਈਆਂ 50 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਦੀ ਬਜਾਏ ਬੱਸ ਲਾਰਿਆਂ ਦੀ ਪੰਡ ਦੇ ਸਿਵਾ ਕੁੱਝ ਵੀ ਨਹੀਂ ਦਿੱਤਾ ਗਿਆ ਇਸ ਲਈ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਤੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਦੋ ਦਿਨ ਦੀ ਹੜਤਾਲ ਕੀਤੀ ਗਈ ਹੈ। ਜਨਰਲ ਸੈਕਟਰੀ ਰਾਮ ਸਿੰਘ ਕਪੂਰਥਲਾ ਅਤੇ ਅਮਨਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਹੀਂ ਕਰਦੀ ਤਾਂ ਐੱਨਐੱਚਐੱਮ ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ’ਤੇ ਘਿਰਾਓ ਕੀਤਾ ਜਾਵੇਗਾ। ਗੁਲਸ਼ਨ ਸ਼ਰਮਾ ਫਰੀਦਕੋਟ, ਜਗਦੇਵ ਮਾਨਸਾ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ ਜੇ ਸਰਕਾਰ ਦੁਬਾਰਾ ਫਿਰ ਟਾਲ ਮਟੋਲ ਦੀ ਨੀਤੀ ਵਰਤਦੀ ਹੈ ਤਾਂ ਸਾਨੂੰ ਮਜਬੂਰ ਹੋ ਕੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣਾ ਪਵੇਗਾ। ਇਸ ਹੜਤਾਲ ਦੌਰਾਨ ਪ੍ਰਭਵਿਤ ਹੋਣ ਵਾਲੀਆਂ ਸਿਹਤ ਸੇਵਾਵਾਂ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਵਿਭਾਗ ਦੀ ਹੋਵੇਗੀ। ਇਸ ਮੌਕੇ ਤੁਰਣਜੀਤ ਹੁਸ਼ਿਆਰਪੁਰ, ਦਿਨੇਸ ਗਰਗ ਪਟਿਆਲਾ, ਜਸਵੀਰ ਸਿੰਘ ਤੇ ਮਨਦੀਪ ਸਿੰਘ ਤਰਨਤਾਰਨ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਅਮਰਜੀਤ ਫਤਿਹਗੜ੍ਹ ਸਾਹਿਬ, ਡਾ. ਸਿਮਰਪਾਲ ਸਿੰਘ ਤੇ ਜਸਬੀਰ ਸਿੰਘ ਮੋਗਾ, ਰਣਜੀਤ ਕੌਰ ਬਠਿੰਡਾ, ਡਾ. ਸ਼ਿਵਰਾਜ, ਬਗੀਚ ਫਿਰੋਜ਼ਪੁਰ, ਰਵਿੰਦਰ ਫਾਜ਼ਿਲਕਾ, ਡਾ. ਪੰਖੜੀ ਜਲੰਧਰ, ਅਮਨਦੀਪ ਕੌਰ ਨਵਾਂ ਸ਼ਹਿਰ ਆਦਿ ਹਾਜ਼ਰ ਸਨ ।