ਸਵਰਨ ਗੁਲਾਟੀ, ਮੋਗਾ : ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ 2 ਅੌਰਤਾਂ ਸਮੇਤ ਚਾਰ ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਲਾਹਣ, ਸ਼ਰਾਬ ਅਤੇ ਨਸ਼ੇ ਲਈ ਇਸਤੇਮਾਲ ਹੋਣ ਵਾਲੀ ਦਵਾਈ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਪਿੰਡ ਦੌਲੇਵਾਲਾ ਦੀ ਰਹਿਣ ਵਾਲੀ ਮਹਿਲਾ ਰਾਜਵਿੰਦਰ ਉਰਫ ਰੱਜੀ ਪਤਨੀ ਰਾਮ ਪ੍ਰਕਾਸ਼ ਵਾਸੀ ਪਿੰਡ ਦੌਲੇਵਾਲਾ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਪਿੰਡ ਪੱਤੋ ਹੀਰਾ ਸਿੰਘ ਵਾਲਾ ਵਿਖੇ ਜੋਗਿੰਦਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਪਿੰਡ ਪੱਤੋ ਹੀਰਾ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਦੇ ਘਰੋਂ 50 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਹੀ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਉਹਨਾਂ ਨੇ ਮੁਖਬਰ ਦੀ ਸੂਚਨਾ ਪਿੰਡ ਪੱਤੋ ਹੀਰਾ ਵਾਲਾ ਵਿਖੇ ਪਿੰਡ ਦੇ ਸੱਘੜ ਸਿੰਘ ਪੁੱਤਰ ਨਛੱਤਰ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ (ਹਰਿਆÎਣਾ) ਦੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਸਦਰ ਪੁਲਿਸ ਦੇ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਮੁਖਬਰ ਦੀ ਸੂਚਨਾ ਤੇ ਜਸਵੀਰ ਕੌਰ ਉਰਫ ਰੂੰਮਾ ਪਤਨੀ ਮਹੇਸ਼ਰੀ ਸੰਧੂਆ ਕੋਲੋਂ 150 ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤੇ ਚਾਰਾਂ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।