ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਇੱਕ ਔਰਤ ਸਣੇ 6 ਕਾਬੂ
ਜਿਲ੍ਹਾ ਮੋਗਾ ਪੁਲਿਸ ਵੱਲੋ ਗਸ਼ਤ ਦੌਰਾਨ
Publish Date: Wed, 19 Nov 2025 06:10 PM (IST)
Updated Date: Wed, 19 Nov 2025 06:10 PM (IST)
ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਜ਼ਿਲ੍ਹਾ ਮੋਗਾ ਪੁਲਿਸ ਵੱਲੋ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਇੱਕ ਔਰਤ ਸਮੇਤ 6 ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਸਾਊਥ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ਕਰ ਰਹੇ ਸੀ ਤਾਂ ਲਾਲ ਸਿੰਘ ਰੋਡ ’ਤੇ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਮਹਿਰੋਂ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਸ ਮੌਕੇ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਨਿਹਾਲ ਸਿੰਘ ਵਾਲਾ ਵਿਖੇ ਇੱਕ ਵਿਅਕਤੀ ਗੁਰਸੇਵਕ ਸਿੰਘ ਵਾਸੀ ਪਿੰਡ ਪੱਤੋ ਹੀਰਾ ਸਿੰਘ ਵਾਲਾ ਨੂੰ ਕਾਬੂ ਕਰ ਕੇ ਉਸ ਪਾਸੋਂ 40 ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਕੋਟ ਈਸੇ ਖਾਂ ਪੁਲਿਸ ਦੇ ਹੌਲਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਮਹਿਲ ਦੇ ਕੋਲ ਇੱਕ ਔਰਤ ਅਮਰਜੀਤ ਕੌਰ ਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਗੁਬਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਕਿਸ਼ਨਪੁਰਾਂ ਕਲਾਂ ਵਿਖੇ ਇਕ ਵਿਅਕਤੀ ਪਰਵਿੰਦਰ ਸਿੰਘ ਵਾਸੀ ਪਿੰਡ ਫਤਿਹਗੜ ਕੋਰੋਟਾਣਾ ਨੂੰ ਕਾਬੂ ਕਰ ਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਬਾਘਾਪੁਰਾਣਾ ਪੁਲਿਸ ਦੇ ਐੱਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਨੱਥੂਵਾਲਾ ਗਰਬੀ ਵਿਖੇ ਇੱਕ ਵਿਅਕਤੀ ਸਤਨਾਮ ਸਿੰਘ ਵਾਸੀ ਪਿੰਡ ਰਾਜੇਆਣਾ ਨੂੰ ਕਾਬੂ ਕਰ ਕੇ ਉਸ ਪਾਸੋਂ 20 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤੇ ਕਥਿਤ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਹੈ।