ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ 2021 ਨੂੰ 11 ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਡੀਐੱਮ ਕਾਲਜ ਆਫ ਐਜੂਕੇਸ਼ਨ ਮੋਗਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸਦੀ ਪ੍ਰਧਾਨਗੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਕੀਤੀ ਜਾਵੇਗੀ। ਇਸ ਪ੍ਰਰੋਗਰਾਮ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 12:45 ਦਾ ਹੈ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਚੋਣਾਂ ਦੇ ਵਿਸ਼ੇ ਸਬੰਧੀ ਭਾਸ਼ਣ, ਸਕਿੱਟ, ਸੱਭਿਆਚਾਰਕ ਗੀਤ ਆਦਿ ਪੇਸ਼ ਕੀਤੇ ਜਾਣਗੇ। ਇਸ ਮੌਕੇ ਮੁੱਖ ਚੋਣ ਅਫਸਰ ਵੱਲੋਂ ਦਿੱਤੇ ਗਏ ਸੰਦੇਸ਼ ਦੀ ਵੀਡੀਓ ਵੀ ਚਲਾਈ ਜਾਵੇਗੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਦਵਾਇਆ ਜਾਵੇਗਾ।