ਸਵਰਨ ਗੁਲਾਟੀ, ਮੋਗਾ : ਉੱਤਰ ਪ੍ਰਦੇਸ਼ ਤੋਂ ਆ ਕੇ ਪਿੰਡ ਬਿਲਾਸਪੁਰ ਵਿਚ ਕੰਮ ਕਰ ਰਹੇ ਪਰਵਾਸੀ ਵਿਅਕਤੀ ਦੇ ਮੋਟਰਸਾਈਕਲ ਨੂੰ ਚੋਰੀ ਕਰਕੇ ਲੈ ਜਾਣ ਵਾਲੇ ਵਿਅਕਤੀ ਨੂੰ ਪੁਲਿਸ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੀ ਪੁਲਿਸ ਚੌਕੀ ਬਿਲਾਸਪੁਰ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਪਰਵਾਸੀ ਵਿਅਕਤੀ ਸਤੀਸ਼ ਕੁਮਾਰ ਪੁੱਤਰ ਰਜਿੰਦਰ ਪ੍ਰਸ਼ਾਦ ਵਾਸੀ ਪਿੰਡ ਤੋਲਕਪੁਰ ਜਿਲ੍ਹਾ ਕਾਸ਼ਗੰਜ ਉੱਤਰ ਪ੍ਰਦੇਸ਼ ਹਾਲ ਬਿਲਾਸਪੁਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਉਹ ਵਿਆਹ ਸ਼ਾਦੀਆਂ ਵਿਚ ਹਲਵਾਈ ਦਾ ਕੰਮ ਕਰਦਾ ਹੈ ਅਤੇ 29 ਨਵੰਬਰ ਨੂੰ ਉਹ ਆਪਣੇ ਮੋਟਰਸਾਈਕਲ ਤੇ ਕਿਸੇ ਵਿਆਹ ਵਿੱਚ ਹਲਵਾਈ ਦਾ ਕੰਮ ਲਈ ਪਿੰਡ ਤਖਤੂਪੁਰਾ ਵਿਖੇ ਗਿਆ ਸੀ। ਜਿਥੇ ਉਸਨੇ ਆਪਣੇ ਮੋਟਰਸਾਈਕਲ ਪਲਟੀਨਾ ਨੰਬਰ ਪੀ.ਬੀ 07 ਏ ਆਰ 9946 ਨੂੰ ਘਰ ਦੇ ਬਾਹਰ ਖੜਾ ਕੀਤਾ ਸੀ ਜਿੱਥੋਂ ਮੋਟਰਸਾਈਕਲ ਚੋਰੀ ਹੋ ਗਿਆ। ਉਸ ਵੱਲੋਂ ਆਪਣੇ ਮੋਟਰਸਾਈਕਲ ਦੀ ਭਾਲ ਕਰਨ ਤੇ ਉਸ ਨੂੰ ਪਤਾ ਲੱਗਾ ਕਿ ਉਸ ਦੇ ਮੋਟਰਸਾਈਕਲ ਨੂੰ ਕੁਲਵੰਤ ਸਿੰਘ ਉਰਫ ਗੋਰਾ ਪੁੱਤਰ ਜਗਤਾਰ ਸਿੰਘ ਵਾਸੀ ਤਖਤੂਪਰਾ ਚੋਰੀ ਕਰਕੇ ਲੈ ਗਿਆ ਹੈ। ਪੁਲਿਸ ਨੇ ਕੁਲਵੰਤ ਸਿੰਘ ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।