ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਅੌਰਤ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਧਨੀ ਕਲਾਂ ਦੇ ਰਾਊਕੇ ਰੋਡ ਤੇ ਇਕ ਅੌਰਤ ਸਤਵਿੰਦਰ ਕੌਰ ਪਤਨੀ ਕਸ਼ਮੀਰ ਸਿੰਘ ਵਾਸੀ ਬੱਧਨੀ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੀ ਗਈ ਅੌਰਤ ਸਤਵਿੰਦਰ ਕੌਰ ਕੋਲੋਂ 6 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਕਾਬੂ ਕੀਤੀ ਅੌਰਤ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।