ਸਵਰਨ ਗੁਲਾਟੀ, ਮੋਗਾ : ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਦੋ ਵੱਖ ਵੱਖ ਥਾਵਾਂ ਤੋਂ ਹਰਿਆਣਾ ਸਟੇਟ ਦੀ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 93 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ।

ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਪਿੰਡ ਘੱਲਕਲਾਂ ਦੇ ਕੋਲ ਅਮਰਪਾਲ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਘੱਲਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 45 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਹਰਿਆਣਾ ਸਟੇਟ ਦੀਆਂ ਬਰਾਮਦ ਕੀਤੀਆਂ ਹਨ। ਹੌਲਦਾਰ ਜਗਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਣੇ ਪਿੰਡ ਘੱਲਕਲਾਂ ਦੇ ਕੋਲ ਇਕ ਮਾਰੂਤੀ ਕਾਰ ਨੂੰ ਰੋਕਕੇ ਉਸ ਦੀ ਤਲਾਸ਼ੀ ਲੈਣ ਤੇ ਕਾਰ ਵਿਚੋਂ 48 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਦੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਕਾਰ ਸਵਾਰ ਹਰਫੂਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਘੱਲਕਲਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਸ਼ਰਾਬ ਸਣੇ ਕਾਬੂ ਕੀਤੇ ਦੋਨਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।