ਹੋਲੀ ਹਾਰਟ ਸਕੂਲ ਅਜੀਤਵਾਲ ’ਚ ਵਧੀਆ ਸਹੂਲਤਾਂ ਉਪਲੱਬਧ
ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ
Publish Date: Fri, 13 Mar 2026 03:48 PM (IST)
Updated Date: Sat, 14 Mar 2026 04:01 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ, ਅਜੀਤਵਾਲ: ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਕੂਲ ਦਾ ਸੁੰਦਰ ਅਤੇ ਸਾਫ਼ ਸੁਥਰਾ ਵਾਤਾਵਰਣ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਦਾ ਹੈ। ਸਕੂਲ ਦੀ ਵਿਸ਼ਾਲ ਅਤੇ ਆਕਰਸ਼ਕ ਇਮਾਰਤ, ਖੁੱਲ੍ਹਾ ਮੈਦਾਨ ਅਤੇ ਸਜ਼ਾਵਟੀ ਬਾਗ਼ਬਾਨੀ ਬੱਚਿਆਂ ਲਈ ਬਹੁਤ ਹੀ ਵਧੀਆ ਸਿੱਖਿਆਤਮਕ ਮਾਹੌਲ ਤਿਆਰ ਕਰਦੇ ਹਨ। ਇੱਥੇ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੱਤਾ ਜਾਂਦਾ, ਸਗੋਂ ਉਨ੍ਹਾਂ ਦੇ ਨੈਤਿਕ ਗੁਣਾਂ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਨੂੰ ਵੀ ਵਿਕਸਤ ਕਰਨ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਦੀ ਅਗਵਾਈ ਹੇਠ ਅਧਿਆਪਕ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਪੜ੍ਹਾਉਂਦੇ ਹਨ। ਸਮੇਂ-ਸਮੇਂ ’ਤੇ ਸਕੂਲ ਵਿਚ ਵੱਖ ਵੱਖ ਸਿੱਖਿਆਤਮਕ, ਸੱਭਿਆਚਾਰਕ ਅਤੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਬੱਚੇ ਬੜੇ ਉਤਸ਼ਾਹ ਨਾਲ ਭਾਗ ਲੈਂਦੇ ਹਨ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਲੁਕਿਆ ਹੋਇਆ ਪ੍ਰਤਿਭਾ ਨੂੰ ਉਭਾਰਨ ਦਾ ਮੌਕਾ ਮਿਲਦਾ ਹੈ। ਸਕੂਲ ਵਿਚ ਬੱਚਿਆਂ ਦੀ ਸਰਬੰਗੀਣ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਅਨੇਕ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿਨ੍ਹਾਂ ਰਾਹੀਂ ਬੱਚਿਆਂ ਨੂੰ ਸਮਾਜਿਕ ਅਤੇ ਨੈਤਿਕ ਮੁੱਲਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ ਨਾਲ ਚੰਗਾ ਨਾਗਰਿਕ ਬਣਾਉਣਾ ਹੈ। ਮਾਪਿਆਂ ਵੱਲੋਂ ਵੀ ਸਕੂਲ ਦੀਆਂ ਗਤੀਵਿਧੀਆਂ ਅਤੇ ਪੜ੍ਹਾਈ ਦੇ ਮਿਆਰ ਦੀ ਕਾਫ਼ੀ ਸਰਾਹਨਾ ਕੀਤੀ ਜਾ ਰਹੀ ਹੈ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਕਿਹਾ ਕਿ ਹੋਲੀ ਹਾਰਟ ਸਕੂਲ ਅਜੀਤਵਾਲ ਬੱਚਿਆਂ ਦੇ ਭਵਿੱਖ ਨੂੰ ਚਮਕਦਾਰ ਬਣਾਉਣ ਲਈ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਇਲਾਕੇ ਵਿਚ ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ।