- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਵਿਚ ਹਿੰਦੀ ਦਿਵਸ ਮਨਾਇਆ ਗਿਆ। ਹਿੰਦੀ ਦਿਵਸ ਦੇ ਆਯੋਜਕ ਡਾ. ਬਾਲਕ ਦਾਸ ਕੁਰਮੀ ਵੱਲੋਂ ਮੁੱਖ ਬੁਲਾਰੇ ਅਤੇ ਡਾਇਰੈਕਟਰ ਡਾ. ਜੀਡੀ ਗੁਪਤਾ, ਡਾ. ਸੌਰਭ ਕੋਸੇ ਅਤੇ ਡਾ. ਵਿਵੇਕ ਅਸਾਠੀ ਦਾ ਪੌਦਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਪ੍ਰੋਗਰਾਮ ਆਈਕਿਊਏਸੀ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਕਰਵਾਇਆ ਗਿਆ। ਹਿੰਦੀ ਦਿਵਸ ਦੀ ਥੀਮ ਪਰੰਪਰਾਗਤ ਗਿਆਨ ਤੋਂ ਕ੍ਰਿਤ੍ਰਿਮ ਬੁੱਧੀਮਤਾ ਤੱਕ ’ਤੇ ਵਿਚਾਰ-ਚਰਚਾ ਕੀਤੀ ਗਈ। ਵਿਦਿਆਰਥੀਆਂ ਨੇ ਇਸ ਮੌਕੇ ’ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਦਿਲ ਨੂੰ ਛੂਹ ਲੈਣ ਵਾਲੀਆਂ ਕਈ ਕਵਿਤਾਵਾਂ ਵੀ ਪੇਸ਼ ਕੀਤੀਆਂ। ਡਾ. ਸੌਰਭ ਕੋਸੇ ਅਤੇ ਡਾ. ਵਿਵੇਕ ਅਸਾਠੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਿੰਦੀ ਸਿਰਫ਼ ਬੋਲਚਾਲ ਦੀ ਭਾਸ਼ਾ ਹੀ ਨਹੀਂ, ਸਗੋਂ ਇਹ ਦੇਸ਼ ਦੇ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਈਚਾਰਿਆਂ ਨੂੰ ਇਕ ਸੂਤਰ ’ਚ ਜੋੜਨ ਦਾ ਕੰਮ ਕਰਦੀ ਹੈ। ਪ੍ਰੋਗਰਾਮ ਦਾ ਸੰਚਾਲਨ ਮੁਹੰਮਦ ਹਿਦੁਲ ਅਤੇ ਗੁਨੀਤ ਭਾਰਦਵਾਜ ਨੇ ਕੀਤਾ, ਜਦਕਿ ਸਾਰਿਆਂ ਦਾ ਧੰਨਵਾਦ ਡਾ. ਬਾਲਕ ਦਾਸ ਕੁਰਮੀ ਵੱਲੋਂ ਕੀਤਾ ਗਿਆ। ਇਸ ਮੌਕੇ ’ਤੇ ਡਾ. ਭੀਮਾਕਿਰਣ, ਡਾ. ਸ਼ੁਭਮ ਸਿੰਘ, ਡਾ. ਨਵਜੋਤ ਕੌਰ, ਅਮਨ ਸਮੇਤ ਕਈ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ’ਤੇ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ ਅਤੇ ਆਈਐੱਸਐੱਫ਼ਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਹਿੰਦੀ ਦਿਵਸ ਦੇ ਸਫ਼ਲ ਅਤੇ ਸ਼ਾਨਦਾਰ ਪ੍ਰਬੰਧ ਲਈ ਸਮੂਹ ਆਯੋਜਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ’ਤੇ ਸੰਸਥਾ ਦੇ ਵਿਦਿਆਰਥੀ ਅਤੇ ਫੈਕਲਟੀ ਸਟਾਫ਼ ਹਾਜ਼ਰ ਸਨ।