- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਵਿਖੇ ਹਿੰਦੀ ਭਾਸ਼ਾ ਦੀ ਮਹੱਤਤਾ ਅਤੇ ਇਸ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਹਿੰਦੀ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਨਾਲ ਹੋਈ। ਇਸ ਦੌਰਾਨ ਸਕੂਲ ਦੇ ਅਧਿਆਪਕਾਂ ਵੱਲੋਂ ਹਿੰਦੀ ਦਿਵਸ ਦੀ ਮਹੱਤਤਾ, ਹਿੰਦੀ ਭਾਸ਼ਾ ਦੇ ਇਤਿਹਾਸ ਅਤੇ ਭਾਰਤੀ ਸਮਾਜ ਵਿੱਚ ਇਸ ਦੀ ਭੂਮਿਕਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਹਿੰਦੀ ਭਾਸ਼ਾ ਨਾਲ ਸਬੰਧਤ ਗੀਤ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਹਿੰਦੀ ਦਿਵਸ ਨਾਲ ਸਬੰਧਤ ਵੱਖ-ਵੱਖ ਚਾਰਟ ਅਤੇ ਸਲੋਗਨ ਵੀ ਤਿਆਰ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਕੋਸ਼ਿਕ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਸਤੰਬਰ 1949 ਨੂੰ ਸੰਵਿਧਾਨ ਸਭਾ ਵੱਲੋਂ ਹਿੰਦੀ ਨੂੰ ਦੇਵਨਾਗਰੀ ਲਿਪੀ ਵਿੱਚ ਸੰਘ ਦੀ ਰਾਜਭਾਸ਼ਾ ਵਜੋਂ ਸਵੀਕਾਰ ਕੀਤਾ ਗਿਆ ਸੀ। ਇਸ ਦੀ ਯਾਦ ਵਿਚ ਹਰ ਸਾਲ 14 ਸਤੰਬਰ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਇਸ ਮੌਕੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।