ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ 9 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਸ਼ਰਾਬ ਤਸਕਰ ਫਰਾਰ ਹੋਣ 'ਚ ਸਫਲ ਹੋ ਗਿਆ ਹੈ। ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਮੁਖਬਰ ਦੀ ਸੁਚਨਾ ਤੇ ਪਿੰਡ ਭਿੰਡਰ ਕਲਾਂ ਵਿਖੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਸ਼ਰਾਬ ਤਸਕਰ ਹਰਪ੍ਰਰੀਤ ਸਿੰਘ ਵਾਸੀ ਭਿੰਡਰ ਕਲਾਂ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਫਰਾਰ ਹੋਏ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।