ਰਾਜਿੰਦਰਾ ਸਕੂਲ ’ਚ ਹਾਕੀ ਸਟਿੱਕਸ ਸਲਾਮ ਦਿਵਸ ਮਨਾਇਆ
ਸ਼ਹਿਰ ਦੇ ਪ੍ਰਮੁੱਖ ਵਿੱਦਿਅਕ
Publish Date: Wed, 18 Feb 2026 04:06 PM (IST)
Updated Date: Thu, 19 Feb 2026 04:01 AM (IST)
ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਾਕੀ ਸਟਿੱਕਸ ਸਲਾਮ ਦਿਵਸ ਮਨਾਇਆ ਗਿਆ। ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪ੍ਰਿੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ। ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਦੇ ਜੀਵਨ ਅਤੇ ਪ੍ਰਾਪਤੀਆਂ ’ਤੇ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਹਾਕੀ ਭਾਰਤ ਦੀ ਰਾਸ਼ਟਰੀ ਖੇਡ ਹੈ ਅਤੇ ਇਸ ਨੇ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਹਾਕੀ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਬਿਹਤਰ ਬਣਾਉਂਦੀ ਹੈ ਬਲਕਿ ਆਤਮ ਵਿਸ਼ਵਾਸ ਅਤੇ ਲੀਡਰਸ਼ਿੱਪ ਹੁਨਰ ਨੂੰ ਵੀ ਵਿਕਸਤ ਕਰਦੀ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।