ਹੋਲੀ ਹਾਰਟ ਸਕੂਲ ਅਜੀਤਵਾਲ ਦਾ ਨਤੀਜਾ ਰਿਹਾ 100 ਫ਼ੀਸਦੀ
ਅਜੀਤਵਾਲ ਇਲਾਕੇ ਦੇ ਪ੍ਰਸਿੱਧ ਅਤੇ
Publish Date: Tue, 31 Mar 2026 05:49 PM (IST)
Updated Date: Wed, 01 Apr 2026 04:07 AM (IST)

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਅਜੀਤਵਾਲ ਇਲਾਕੇ ਦੇ ਪ੍ਰਸਿੱਧ ਅਤੇ ਮਾਣਯੋਗ ਸਿੱਖਿਆ ਸੰਸਥਾਨ ਹੋਲੀ ਹਾਰਟ ਸਕੂਲ ਨੇ ਇਸ ਸਾਲ ਦੇ ਸਾਲਾਨਾ ਨਤੀਜਿਆਂ ਵਿਚ ਬੇਮਿਸਾਲ ਸਫ਼ਲਤਾ ਹਾਸਲ ਕਰਦੇ ਹੋਏ 100 ਫ਼ੀਸਦੀ ਨਤੀਜਾ ਦਰਜ ਕੀਤਾ ਹੈ। ਇਹ ਪ੍ਰਾਪਤੀ ਨਾ ਸਿਰਫ਼ ਸਕੂਲ ਲਈ ਮਾਣ ਦੀ ਗੱਲ ਹੈ, ਸਗੋਂ ਪੂਰੇ ਇਲਾਕੇ ਲਈ ਮਾਣ ਵਾਲਾ ਪਲ ਬਣ ਗਈ ਹੈ। ਸਕੂਲ ਦੇ ਹਰ ਇਕ ਵਿਦਿਆਰਥੀ ਨੇ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਆਪਣੇ ਅਧਿਆਪਕਾਂ ਦੀ ਰਾਹਨੁਮਾਈ ਹੇਠ ਕਾਮਯਾਬੀ ਦੀਆਂ ਨਵੀਆਂ ਉਚਾਈਆਂ ਛੂਹੀਆਂ ਹਨ। ਇਸ ਸਾਲ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਸਿਰਫ਼ ਪਾਸ ਹੋਣ ਤੱਕ ਹੀ ਸੀਮਿਤ ਨਹੀਂ ਰਹੇ, ਸਗੋਂ ਬਹੁਤ ਸਾਰੇ ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਪਹਿਲੀ ਡਿਵੀਜ਼ਨ ਅਤੇ ਮੈਰਿਟ ਸਥਾਨਾਂ ਵਿਚ ਆਪਣਾ ਨਾਮ ਦਰਜ ਕਰਵਾਇਆ। ਕਈ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇ। ਸਕੂਲ ਦੇ ਪ੍ਰਿੰਸੀਪਲ ਮੈਡਮ ਨੇ ਇਸ ਸ਼ਾਨਦਾਰ ਸਫਲਤਾ ’ਤੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ, ਅਧਿਆਪਕਾਂ ਦੀ ਨਿਰੰਤਰ ਲਗਨ ਅਤੇ ਮਾਪਿਆਂ ਦੇ ਪੂਰੇ ਸਹਿਯੋਗ ਦਾ ਪਰਿਣਾਮ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾਂ ਤੋਂ ਹੀ ਬੱਚਿਆਂ ਦੀ ਅਕਾਦਮਿਕ ਤਰੱਕੀ ਦੇ ਨਾਲ-ਨਾਲ ਉਨ੍ਹਾਂ ਦੇ ਨੈਤਿਕ ਅਤੇ ਸਾਂਸਕ੍ਰਿਤਿਕ ਵਿਕਾਸ ’ਤੇ ਵੀ ਜ਼ੋਰ ਦਿੰਦਾ ਆ ਰਿਹਾ ਹੈ। ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਨੇ ਵੀ ਇਸ ਮੌਕੇ ਕਿਹਾ ਕਿ ਹੋਲੀ ਹਾਰਟ ਸਕੂਲ ਦੀ ਇਹ ਪ੍ਰਾਪਤੀ ਸਾਬਤ ਕਰਦੀ ਹੈ ਕਿ ਜੇਕਰ ਸਹੀ ਦਿਸ਼ਾ ਅਤੇ ਮਿਹਨਤ ਨਾਲ ਕੰਮ ਕੀਤਾ ਜਾਵੇ ਤਾਂ ਹਰ ਲਕਸ਼ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵੀ ਵੱਡੀਆਂ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਖੁਸ਼ੀ ਦੇ ਮੌਕੇ ’ਤੇ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਕਾਮਯਾਬ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੈਡਲ, ਸਰਟੀਫ਼ਿਕੇਟ ਅਤੇ ਟਰਾਫ਼ੀਆਂ ਦਿੱਤੀਆਂ ਗਈਆਂ। ਮਾਪਿਆਂ ਨੇ ਵੀ ਸਕੂਲ ਦੇ ਪ੍ਰਬੰਧਨ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਖੂਬ ਸਰਾਹਨਾ ਕੀਤੀ ਅਤੇ ਆਪਣੇ ਬੱਚਿਆਂ ਦੀ ਕਾਮਯਾਬੀ ’ਤੇ ਖੁਸ਼ੀ ਜਤਾਈ। ਇਸ ਤੋਂ ਇਲਾਵਾ ਸਕੂਲ ਵਿਚ ਸਿੱਖਿਆ ਦੇ ਨਾਲ-ਨਾਲ ਖੇਡਾਂ, ਸਾਂਸਕ੍ਰਿਤਿਕ ਗਤੀਵਿਧੀਆਂ ਅਤੇ ਮੁਕਾਬਲਿਆਂ ’ਤੇ ਵੀ ਬਰਾਬਰ ਧਿਆਨ ਦਿੱਤਾ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਦਾ ਸਰਵਾਂਗੀਣ ਵਿਕਾਸ ਸੰਭਵ ਬਣਦਾ ਹੈ। ਇਹੀ ਕਾਰਨ ਹੈ ਕਿ ਹੋਲੀ ਹਾਰਟ ਸਕੂਲ ਅਜੀਤਵਾਲ ਅੱਜ ਇਲਾਕੇ ਦੇ ਅੱਗੇ ਅੜੇ ਸਕੂਲਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੋਈ ਹੈ।