ਹੋਲੀ ਹਾਰਟ ਸਕੂਲ ਮੋਗਾ ਵੱਲੋਂ ਸਾਲਾਨਾ ਨਤੀਜਿਆਂ ਦਾ ਐਲਾਨ
ਸਥਾਨਕ ਹੋਲੀ ਹਾਰਟ ਸਕੂਲ ਮੋਗਾ
Publish Date: Sat, 21 Mar 2026 03:28 PM (IST)
Updated Date: Sun, 22 Mar 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਸਥਾਨਕ ਹੋਲੀ ਹਾਰਟ ਸਕੂਲ ਮੋਗਾ ਵਿਖੇ ਅੱਜ ਨਰਸਰੀ ਤੋਂ ਲੈ ਕੇ ਸੱਤਵੀਂ ਜਮਾਤ ਤੱਕ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਬੜੀ ਧੂਮ-ਧਾਮ ਨਾਲ ਕੀਤਾ ਗਿਆ। ਸਕੂਲ ਵਿਚ ਸਵੇਰ ਤੋਂ ਹੀ ਰੌਣਕ ਦੇਖਣ ਨੂੰ ਮਿਲੀ, ਜਿੱਥੇ ਨੰਨ੍ਹੇ-ਮੁੰਨੇ ਬੱਚੇ ਆਪਣੇ ਮਾਪਿਆਂ ਨਾਲ ਬੜੇ ਉਤਸ਼ਾਹ ਨਾਲ ਆਪਣਾ ਨਤੀਜਾ ਲੈਣ ਪਹੁੰਚੇ। ਨਤੀਜੇ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਵਿਸ਼ੇਸ਼ ਚਮਕ ਦੇਖਣ ਨੂੰ ਮਿਲੀ। ਅਗਲੀ ਜਮਾਤ ਵਿਚ ਹੋਣ ਦੀ ਖੁਸ਼ੀ ਵਿਚ ਬੱਚੇ ਇਕ-ਦੂਜੇ ਨੂੰ ਵਧਾਈਆਂ ਦਿੰਦੇ ਨਜ਼ਰ ਆਏ। ਸਕੂਲ ਪ੍ਰਬੰਧਕਾਂ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਾਜ਼ਰ ਮਾਪਿਆਂ ਨੇ ਸਕੂਲ ਦੇ ਅਕਾਦਮਿਕ ਮਿਆਰ ਅਤੇ ਅਧਿਆਪਕਾਂ ਦੀ ਮਿਹਨਤ ਦੀ ਤਾਰੀਫ਼ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਤੇ ਸਟਾਫ਼ ਨੇ ਸਾਰੇ ਸਫ਼ਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਨਵੇਂ ਸੈਸ਼ਨ ਵਿਚ ਵੀ ਨਵੀਆਂ ਬੁਲੰਦੀਆਂ ਨੂੰ ਛੂਹਣ ਦਾ ਯਤਨ ਜਾਰੀ ਰਹੇਗਾ।