'ਪੰਜਾਬ 'ਚ ਹਰ ਕੋਈ ਬਦਲਾਅ ਚਾਹੁੰਦੈ...', ਮੋਗਾ ਰੈਲੀ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਕੀਤੀ ਪੋਸਟ
ਰੈਲੀਆਂ ਦੇ ਆਗਾਜ਼ ਲਈ ਸਿਆਸੀ ਪਾਰਟੀਆਂ ਦੀ ਪਸੰਦੀਦਾ ਜਗ੍ਹਾ ਕਿੱਲੀ ਚਾਹਲਾਂ ਵਿੱਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਬਦਲਾਅ ਰੈਲੀ ਰਾਹੀਂ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੀ ਹੈ। "ਆਓ ਮਿਲਜੁਲ ਕੇ ਬਦਲੀਏ ਪੰਜਾਬ, ਸੁਖੀ ਰਹੇ ਸਾਡਾ ਪੰਜਾਬ" ਦੇ ਨਾਅਰੇ ਨਾਲ ਭਾਜਪਾ ਆਪਣੀ ਜਥੇਬੰਦਕ ਸ਼ਕਤੀ ਦਾ ਪ੍ਰਦਰਸ਼ਨ ਦਿਖਾਏਗੀ।
Publish Date: Sat, 14 Mar 2026 12:54 PM (IST)
Updated Date: Sat, 14 Mar 2026 12:57 PM (IST)
ਰਾਜਕੁਮਾਰ ਰਾਜੂ, ਮੋਗਾ : ਪੰਜਾਬ ਦੇ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿੱਚ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ 'ਬਦਲਾਅ ਰੈਲੀ' ਕੀਤੀ ਜਾ ਰਹੀ ਹੈ। ਬਦਲਾਅ ਰੈਲੀ ਤੋਂ ਕੁਝ ਸਮਾਂ ਪਹਿਲਾਂ ਗ੍ਰਹਿ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ।
ਸੂਤਰਾਂ ਦਾ ਮੰਨਣਾ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਬਦਲਾਅ ਰੈਲੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਰੈਲੀਆਂ ਦੇ ਆਗਾਜ਼ ਲਈ ਸਿਆਸੀ ਪਾਰਟੀਆਂ ਦੀ ਪਸੰਦੀਦਾ ਜਗ੍ਹਾ ਕਿੱਲੀ ਚਾਹਲਾਂ ਵਿੱਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਬਦਲਾਅ ਰੈਲੀ ਰਾਹੀਂ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੀ ਹੈ। "ਆਓ ਮਿਲਜੁਲ ਕੇ ਬਦਲੀਏ ਪੰਜਾਬ, ਸੁਖੀ ਰਹੇ ਸਾਡਾ ਪੰਜਾਬ" ਦੇ ਨਾਅਰੇ ਨਾਲ ਭਾਜਪਾ ਆਪਣੀ ਜਥੇਬੰਦਕ ਸ਼ਕਤੀ ਦਾ ਪ੍ਰਦਰਸ਼ਨ ਦਿਖਾਏਗੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਸ਼ਨੀਵਾਰ ਨੂੰ ਮੋਗਾ ਵਿੱਚ ਬਦਲਾਅ ਰੈਲੀ ਕਰ ਰਹੀ ਹੈ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ। ਉਹ ਕਰੀਬ 1 ਵਜੇ ਰੈਲੀ ਵਿੱਚ ਪਹੁੰਚਣਗੇ। ਭਾਜਪਾ ਨੇ ਇੱਥੇ 85 ਏਕੜ ਵਿੱਚ ਟੈਂਟ ਲਗਾ ਕੇ ਇੱਕ ਲੱਖ ਦੀ ਭੀੜ ਜੁਟਾਉਣ ਦਾ ਟੀਚਾ ਰੱਖਿਆ ਹੈ।
ਗ੍ਰਹਿ ਮੰਤਰੀ ਨੇ ਕੀਤਾ ਟਵੀਟ
ਰੈਲੀ ਵਿੱਚ ਆਉਣ ਤੋਂ ਪਹਿਲਾਂ ਸ਼ਾਹ ਨੇ ਟਵੀਟ ਕਰ ਕੇ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਮਸ਼ਹੂਰ ਪੰਜਾਬ ਦੀ ਪਵਿੱਤਰ ਧਰਤੀ ਨੂੰ 'ਆਪ' ਦੀ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ 'ਆਪ-ਦਾ' ਸਰਕਾਰ ਵਿੱਚ ਪੰਜਾਬ ਤੋਂ ਕਾਨੂੰਨ ਵਿਵਸਥਾ (Law & Order) ਅਤੇ ਵਿਕਾਸ ਗਾਇਬ ਹਨ।
ਅੱਜ ਮੋਗਾ टਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਉਤਸੁਕ ਹਾਂ। ਉੱਥੇ ਹੀ ਰੈਲੀ ਨੂੰ ਦੇਖਦੇ ਹੋਏ ਭਾਜਪਾ ਵਰਕਰਾਂ टਚ ਪੂਰਾ ਜੋਸ਼ ਨਜ਼ਰ ਆ ਰਿਹਾ ਹੈ। ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵੱਲੋਂ ਰੈਲੀ टਚ ਆਉਣ-ਜਾਣ ਵਾਲੇ ਲੋਕਾਂ 'ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।