ਨਗਰ ਨਿਗਮ ਮੋਗਾ ਦੇ ਮੇਅਰ ਪ੍ਰਵੀਨ ਸ਼ਰਮਾ ਦਾ ਸਨਮਾਨ
ਨਗਰ ਨਿਗਮ ਮੋਗਾ ਵਿਖੇ
Publish Date: Thu, 29 Jan 2026 04:08 PM (IST)
Updated Date: Fri, 30 Jan 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਨਗਰ ਨਿਗਮ ਮੋਗਾ ਵਿਖੇ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ: 127 ਨੇ ਨਵਨਿਯੁੱਕਤ ਮੇਅਰ ਪ੍ਰਵੀਨ ਸ਼ਰਮਾ ਨੂੰ ਦੇਵੀ ਭਗਵਤੀ ਦੀ ਮੂਰਤੀ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ: 127 ਦੇ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਵਿਚ ਕ੍ਰਿਸ਼ਨਾ ਤਾਇਲ, ਰਾਕੇਸ਼ ਸਿਤਾਰਾ, ਮੋਹਨ ਲਾਲ ਗੋਇਲ, ਰਾਕੇਸ਼ ਗੋਇਲ, ਰਮਨ ਬੱਬਰ, ਰਮਨ ਮੱਕੜ, ਰੋਹਿਤ ਜਿੰਦਲ ਅਤੇ ਮਹੇਸ਼ ਗੋਇਲ ਸ਼ਾਮਲ ਸਨ। ਨਵਨਿਯੁੱਕਤ ਮੇਅਰ ਪ੍ਰਵੀਨ ਸ਼ਰਮਾ ਨੇ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਐਸੋਸੀਏਸ਼ਨ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਇਸ ਮੌਕੇ ਤੇ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ: 127 ਦੇ ਕ੍ਰਿਸ਼ਨਾ ਤਾਇਲ, ਰਾਕੇਸ਼ ਸਿਤਾਰਾ, ਮੋਹਨ ਲਾਲ ਗੋਇਲ, ਰਾਕੇਸ਼ ਗੋਇਲ, ਰਮਨ ਬੱਬਰ, ਰਮਨ ਮੱਕੜ, ਰੋਹਿਤ ਜਿੰਦਲ ਅਤੇ ਮਹੇਸ਼ ਗੋਇਲ ਨੇ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦਾ ਆਯੋਜਨ ਕਰਨਾ ਹੈ ਤਾਂ ਜੋ ਲੋਕਾਂ ਨੂੰ ਭਾਰਤੀ ਸੱਭਿਆਚਾਰ ਅਤੇ ਇਸ ਦੇ ਇਤਿਹਾਸ ਸਬੰਧੀ ਵਧੇਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਸਾਲ 2026 ਵਿਚ ਸਮਾਜ ਸੇਵਾ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਅਤੇ ਐਸੋਸੀਏਸ਼ਨ ਹਮੇਸ਼ਾ ਸਮਾਜਸੇਵਾ ਲਈ ਤਿਆਰ ਰਹੇਗੀ।