ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ

ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਸ਼ਵਿੰਦਰ ਸਿੰਘ ਜੇਈ ਦੀ ਪ੍ਰਧਾਨਗੀ ਹੇਠ ਲਾਹੌਰੀਆ ਸਵੀਟ ਸ਼ਾਪ ਮੋਗਾ ਵਿਖੇ ਹੋਈ। ਮੀਟਿੰਗ ਦੌਰਾਨ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਉੱਘੇ ਸਮਾਜਸੇਵੀ ਸੁਰਿੰਦਰ ਬਾਵਾ ਅਤੇ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਚਮਕੌਰ ਸਿੰਘ ਭਿੰਡਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦਾ ਸੰਚਾਲਨ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਵੱਲੋਂ ਕੀਤਾ ਗਿਆ। ਸਕੱਤਰ ਵੱਲੋਂ ਪਿਛਲੇ ਮਹੀਨੇ ਨੇਚਰ ਪਾਰਕ ਮੋਗਾ ਵਿਖੇ ਸੰਸਥਾ ਵੱਲੋਂ ਮੈਡੀਕਲ ਚੈੱਕਅਪ ਕੈਂਪ ਲਗਾਏ ਜਾਣ 'ਤੇ ਸਹਿਯੋਗੀ ਮੈਂਬਰਾਂ ਵਿਸ਼ੇਸ਼ਕਰ ਡਾ: ਪਰੇਮ ਸਿੰਘ ਅਤੇ ਪਰੇਮ ਹਸਪਤਾਲ ਦੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ ਗਿਆ। ਸੰਸਥਾ ਵੱਲੋਂ ਪਿਛਲੇ ਦਿਨੀਂ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਹੋਈ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਦੀਆਂ ਜਿਣਸਾਂ ਦੇ ਢੁੱਕਵੇਂ ਭਾਅ ਦੇਣ ਲਈ ਵੀ ਢੁੱਕਵੀਂ ਕਾਰਵਾਈ ਕੀਤੀ ਜਾਵੇ। ਸੰਸਥਾ ਵੱਲੋਂ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਣ ਲਈ ਇਸੇ ਮਹੀਨੇ ਸਰਕਾਰੀ ਪ੍ਰਰਾਇਮਰੀ ਸਕੂਲ ਦੇ ਬੱਚਿਆਂ ਨੂੰ ਕੋਟੀਆਂ ਵੰਡਣ ਦਾ ਫੈਸਲਾ ਲਿਆ ਗਿਆ। ਇਸ ਮੌਕੇ ਵਿਜੇ ਕੰਡਾ ਦੇ ਭਰਾਤਾ ਅਤੇ ਗੁਰਪ੍ਰਰੀਤ ਧੂਰੀ ਦੇ ਚਾਚਾ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ। ਮੀਟਿੰਗ ਦੌਰਾਨ ਚੇਅਰਮੈਨ ਸ਼ਵਿੰਦਰ ਸਿੰਘ ਜੇ ਈ ਤੋਂ ਇਲਾਵਾ ਸਕੱਤਰ ਕੁਲਦੀਪ ਸਿੰਘ ਕੋਮਲ, ਵਿਜੇ ਕੰਡਾ,ਸ਼ਵਿੰਦਰ ਸਿੰਘ ਜੇਈ, ਚਮਕੌਰ ਸਿੰਘ ਭਿੰਡਰ, ਗੁਰਪ੍ਰਰੀਤ ਸਿੰਘ ਧੂਰੀ, ਮੀਤ ਪ੍ਰਧਾਨ ਸੁਰਿੰਦਰ ਸਿੰਘ ਬਾਵਾ ਹਾਜ਼ਰ ਸਨ। ਅੰਤ ਵਿਚ ਚੇਅਰਮੈਨ ਵੱਲੋਂ ਹਾਜ਼ਰ ਆਏ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।