- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਲੀ ਜਾਣਕਾਰੀ ਮੁਤਾਬਕ ਕੁੱਟਮਾਰ ਦਾ ਸ਼ਿਕਾਰ ਹੋਏ ਅਮਨਦੀਪ ਸਿੰਘ ਉਰਫ਼ ਜੁਗਨੂੰ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਨੂੰ ਪਹਿਲਾਂ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਪੀੜਤ ਅਮਨਦੀਪ ਸਿੰਘ ਨੇ ਪੁਲਿਸ 'ਤੇ ਢਿੱਲੀ ਕਾਰਵਾਈ ਦੇ ਦੋਸ਼ ਲਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
-1774590604634_v.webp)
ਰਾਜਕੁਮਾਰ ਰਾਜੂ, ਜਾਗਰਣ ,ਮੋਗਾ। ਮੋਗਾ ਦੇ ਕਸਬਾ ਸਮਾਲਸਰ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਦੁਕਾਨ ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਕੁੱਟਮਾਰ ਦਾ ਸ਼ਿਕਾਰ ਹੋਏ ਅਮਨਦੀਪ ਸਿੰਘ ਉਰਫ਼ ਜੁਗਨੂੰ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਨੂੰ ਪਹਿਲਾਂ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਪੀੜਤ ਅਮਨਦੀਪ ਸਿੰਘ ਨੇ ਪੁਲਿਸ 'ਤੇ ਢਿੱਲੀ ਕਾਰਵਾਈ ਦੇ ਦੋਸ਼ ਲਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਘਟਨਾ ਤੋਂ ਬਾਅਦ ਕੁੱਟਮਾਰ ਕਰਨ ਵਾਲੇ ਰੁਪਿੰਦਰ ਸਿੰਘ ਉਰਫ਼ ਪਿੰਦੀ ਨੇ ਵੀ ਸੋਸ਼ਲ ਮੀਡੀਆ 'ਤੇ ਆਪਣੀ ਵੀਡੀਓ ਜਾਰੀ ਕਰਕੇ ਆਪਣਾ ਪੱਖ ਰੱਖਿਆ। ਉਸ ਨੇ ਧਮਕੀ ਭਰੇ ਲਹਿਜੇ ਵਿੱਚ ਕਿਹਾ ਕਿ "ਜਿਹੜਾ ਵੀ ਸਾਡੇ ਪਰਿਵਾਰਾਂ ਵੱਲ ਆਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ" ਅਤੇ ਹੋਰ ਨੌਜਵਾਨਾਂ ਨੂੰ ਵੀ ਸਬਕ ਸਿਖਾਉਣ ਦੀ ਗੱਲ ਕਹੀ। ਉਸ ਨੇ ਇਹ ਵੀ ਕਬੂਲ ਕੀਤਾ ਕਿ ਕੁੱਟਮਾਰ ਉਨ੍ਹਾਂ ਵੱਲੋਂ ਹੀ ਕੀਤੀ ਗਈ ਹੈ।
ਦੂਜੇ ਪਾਸੇ ਬਾਘਾ ਪੁਰਾਣਾ ਦੇ ਡੀਐਸਪੀ ਦਲਵੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਇਨ੍ਹਾਂ ਲੋਕਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਪਰ ਉਸ ਵਿੱਚ ਕੋਈ ਅਜਿਹਾ ਠੋਸ ਤੱਥ ਸਾਹਮਣੇ ਨਹੀਂ ਆਇਆ ਸੀ ਜਿਸ ਦੇ ਆਧਾਰ 'ਤੇ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਸਕੇ। ਫਿਰ ਵੀ ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਐਸਡੀਐਮ ਰਾਹੀਂ ਉਨ੍ਹਾਂ ਦੀ ਜ਼ਮਾਨਤ ਹੋਈ ਸੀ, ਜਿਸ ਵਿੱਚ ਮੋਟੀ ਰਕਮ ਭਰੀ ਗਈ ਸੀ।
ਹੁਣ ਇਸ ਮਾਮਲੇ ਵਿੱਚ ਮੁੜ ਕਾਰਵਾਈ ਕਰਦਿਆਂ ਰੁਪਿੰਦਰ ਸਿੰਘ ਉਰਫ਼ ਪਿੰਦੀ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ। ਪਹਿਲਾਂ ਕੀਤੀ ਗਈ ਰੋਕੂ ਕਾਰਵਾਈ (Preventive Action) ਤਹਿਤ ਭਰੀਆਂ ਗਈਆਂ ਜ਼ਮਾਨਤਾਂ ਰੱਦ ਕਰਵਾਈਆਂ ਜਾਣਗੀਆਂ ਅਤੇ ਜ਼ਮਾਨਤ ਦੀ ਰਾਸ਼ੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਵਾਇਰਲ ਵੀਡੀਓ ਵਿੱਚ ਸਾਫ਼ ਤੌਰ 'ਤੇ ਕੁੱਟਮਾਰ ਦਿਖਾਈ ਦੇ ਰਹੀ ਹੈ, ਜਿਸ ਦੇ ਆਧਾਰ 'ਤੇ ਹੁਣ ਸਖ਼ਤ ਕਾਨੂੰਨੀ ਧਾਰਾਵਾਂ ਲਗਾਈਆਂ ਜਾਣਗੀਆਂ। ਡੀਐਸਪੀ ਨੇ ਇਹ ਵੀ ਕਿਹਾ ਕਿ ਇਹ ਮਾਮਲਾ ਪਹਿਲਾਂ ਵੀ ਪੁਲਿਸ ਦੇ ਧਿਆਨ ਵਿੱਚ ਆਇਆ ਸੀ, ਜਿੱਥੇ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਉਸ ਸਮੇਂ ਵੀ ਕਾਰਵਾਈ ਕੀਤੀ ਗਈ ਸੀ। ਵੀਡੀਓ ਵਿੱਚ ਸਾਫ਼ ਦਿਖ ਰਿਹਾ ਹੈ ਕਿ ਦੋ ਨੌਜਵਾਨ ਅਮਨਦੀਪ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਹਨ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ।
ਇਲਾਕੇ ਵਿੱਚ ਤਣਾਅ, ਲੋਕਾਂ ਵਿੱਚ ਰੋਸ ਇਸ ਘਟਨਾ ਤੋਂ ਬਾਅਦ ਸਮਾਲਸਰ ਅਤੇ ਬਾਘਾ ਪੁਰਾਣਾ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ। ਲੋਕ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।