- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਵੇਂ ਨੌਜਵਾਨ ਬਾਈਕ ’ਤੇ ਬਾਘਾਪੁਰਾਣਾ ਤੋਂ ਮੋਗਾ ਵੱਲ ਆ ਰਹੇ ਸਨ। ਸਿੰਘਾਂਵਾਲਾ ਨੇੜੇ ਉਨ੍ਹਾਂ ਦੀ ਬਾਈਕ ਅੱਗੇ ਜਾ ਰਹੇ ਕੈਂਟਰ ਦੇ ਪਿੱਛੇ ਜਾ ਵੱਜੀ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਸੜਕ ’ਤੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ। ਪੁਲਿਸ ਨੇ ਘਟਨਾ ਨਾਲ ਜੁੜੇ ਹੋਰ ਤੱਥ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਗਰਣ ਸੰਵਾਦਦਾਤਾ, ਜਾਗਰਣ ਮੋਗਾ : ਮੋਗਾ-ਬਾਘਾਪੁਰਾਣਾ ਰੋਡ ’ਤੇ ਪਿੰਡ ਸਿੰਘਾਂਵਾਲਾ ਨੇੜੇ ਬੁੱਧਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਬਾਘਾਪੁਰਾਣਾ ਤੋਂ ਮੋਗਾ ਵੱਲ ਆ ਰਹੀ ਮੋਟਰਸਾਈਕਲ ਅੱਗੇ ਜਾ ਰਹੇ ਕੈਂਟਰ ਦੇ ਪਿੱਛੇ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਪੁਕਾਰ ਮਚ ਗਈ। ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਅਤੇ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਨੂੰ ਦਿੱਤੀ। ਸੂਚਨਾ ਮਿਲਦੇ ਹੀ ਐੱਸਐੱਸਐੱਫ ਦੀ ਟੀਮ ਮੌਕੇ ’ਤੇ ਪਹੁੰਚੀ। ਹਾਦਸੇ ’ਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹਾਲਤ ’ਚ ਮਿਲਿਆ। ਐੱਸਐੱਸਐੱਫ ਟੀਮ ਨੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਮਥੁਰਾਦਾਸ ਸਿਵਲ ਹਸਪਤਾਲ ਮੋਗਾ ਪਹੁੰਚਾਇਆ।
ਹਸਪਤਾਲ ’ਚ ਡਾਕਟਰਾਂ ਨੇ ਜ਼ਖ਼ਮੀ ਨੌਜਵਾਨ ਦਾ ਇਲਾਜ ਸ਼ੁਰੂ ਕੀਤਾ, ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ। ਹਾਦਸੇ ’ਚ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਬਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਪੁੱਤਰ ਸ਼ਿਵਰਾਜ ਸਿੰਘ, ਦੋਵੇਂ ਵਾਸੀ ਬਾਘਾਪੁਰਾਣਾ, ਵਜੋਂ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਵੀ ਘਟਨਾ ਸਥਾਨ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਮੋਟਰਸਾਈਕਲ ਕੈਂਟਰ ਨਾਲ ਕਿਹੜੀਆਂ ਹਾਲਾਤ ’ਚ ਟਕਰਾਈ।
ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਬਾਈਕ ’ਤੇ ਬਾਘਾਪੁਰਾਣਾ ਤੋਂ ਮੋਗਾ ਵੱਲ ਆ ਰਹੇ ਸਨ। ਸਿੰਘਾਂਵਾਲਾ ਨੇੜੇ ਉਨ੍ਹਾਂ ਦੀ ਬਾਈਕ ਅੱਗੇ ਜਾ ਰਹੇ ਕੈਂਟਰ ਦੇ ਪਿੱਛੇ ਜਾ ਵੱਜੀ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਸੜਕ ’ਤੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ। ਪੁਲਿਸ ਨੇ ਘਟਨਾ ਨਾਲ ਜੁੜੇ ਹੋਰ ਤੱਥ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੋਵੇਂ ਨੌਜਵਾਨਾਂ ਦੀ ਮੌਤ ਦੀ ਖ਼ਬਰ ਬਾਘਾਪੁਰਾਣਾ ਪਹੁੰਚਣ ’ਤੇ ਪਰਿਵਾਰਾਂ ’ਚ ਮਾਤਮ ਛਾ ਗਿਆ। ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।