ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਕੂਟਰੀ ਸਵਾਰ ਗੰਭੀਰ ਜ਼ਖ਼ਮੀ
ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ। ਸੁਸਾਇਟੀ ਦੇ ਸੇਵਾਦਾਰਾਂ ਨੇ ਮਨੁੱਖਤਾ ਦੀ ਮਿਸਾਲ ਕਾਇਮ ਕਰਦੇ ਹੋਏ ਜ਼ਖ਼ਮੀ ਵਿਅਕਤੀ ਨੂੰ ਆਪਣੀ ਐਮਰਜੈਂਸੀ ਗੱਡੀ ਰਾਹੀਂ ਮੋਗਾ ਦੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ।
Publish Date: Thu, 15 Jan 2026 08:51 AM (IST)
Updated Date: Thu, 15 Jan 2026 08:58 AM (IST)
ਵਕੀਲ ਮਹਿਰੋਂ, ਮੋਗਾ: ਫਿਰੋਜ਼ਪੁਰ ਰੋਡ ’ਤੇ ਜਥੇਦਾਰ ਤੋਤਾ ਦੀ ਕੋਠੀ ਨੇੜੇ ਪਿੰਡ ਦੁੱਨੇਕੇ ਦੇ ਕੋਲ ਇੱਕ ਸਕੂਟਰੀ ਸਵਾਰ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇਨੀ ਜ਼ੋਰਦਾਰ ਸੀ ਕਿ ਸਕੂਟਰੀ ਸਵਾਰ ਵਿਅਕਤੀ ਸੜਕ ’ਤੇ ਡਿੱਗ ਪਿਆ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ। ਸੁਸਾਇਟੀ ਦੇ ਸੇਵਾਦਾਰਾਂ ਨੇ ਮਨੁੱਖਤਾ ਦੀ ਮਿਸਾਲ ਕਾਇਮ ਕਰਦੇ ਹੋਏ ਜ਼ਖ਼ਮੀ ਵਿਅਕਤੀ ਨੂੰ ਆਪਣੀ ਐਮਰਜੈਂਸੀ ਗੱਡੀ ਰਾਹੀਂ ਮੋਗਾ ਦੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ। ਉੱਥੇ ਡਾਕਟਰਾਂ ਵੱਲੋਂ ਜ਼ਖ਼ਮੀ ਦਾ ਇਲਾਜ ਤੁਰੰਤ ਸ਼ੁਰੂ ਕੀਤਾ ਗਿਆ। ਜਾਣਕਾਰੀ ਅਨੁਸਾਰ ਹਾਦਸਾ ਵਾਪਰਨ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਾਹਨ ਦੀ ਤਲਾਸ਼ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ
ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸੜਕਾਂ ’ਤੇ ਸਫ਼ਰ ਕਰਦਿਆਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਲਾਕੇ ਦੇ ਲੋਕਾਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫਿਰੋਜ਼ਪੁਰ ਰੋਡ ’ਤੇ ਟ੍ਰੈਫ਼ਿਕ ਨਿਯੰਤਰਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ।