ਮੋਗਾ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਹੋਈ ਦਰਦਨਾਕ ਮੌਤ
ਸਮਾਜ ਸੇਵਾ ਸੁਸਾਇਟੀ ਮੋਗਾ ਦੇ ਆਗੂਆਂ ਨੇ ਦੱਸਿਆ ਕਿ ਸਵੇਰੇ 2:00 ਵਜੇ ਦੇ ਕਰੀਬ ਮੋਗਾ ਦੇ ਪਿੰਡ ਲੰਡੇਕੇ ਵਿਖੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ 20/25 ਸਾਲਾ ਨੌਜਵਾਨ ਜਿਸ ਦਾ ਨਾਮ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੋਟ ਈਸੇ ਖਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪਤਾ ਲੱਗਣ ਤੇ ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਅਤੇ ਪੁਲਿਸ ਪ੍ਰਸ਼ਾਸਨ ਥਾਣਾ ਸਿਟੀ 1 ਦੇ ਸਹਿਯੋਗ ਨਾਲ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਮੁੱਢਲੇ ਚੈੱਕਅਪ ਤੋਂ ਬਾਅਦ ਇਸ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿਤਾ ਗਿਆ। ਉਨ੍ਹਾਂ ਦੱਸਿਆ ਕਿ ਅਗਲੀ ਕਾਰਵਾਈ ਪੁਲਿਸ ਪ੍ਰਸ਼ਾਸਨ ਵੱਲੋਂ ਕੀ
Publish Date: Sun, 12 Jul 2026 09:37 AM (IST)
Updated Date: Sun, 12 Jul 2026 09:38 AM (IST)
ਮਨਪ੍ਰੀਤ ਸਿੰਘ ਮੱਲੇਆਣਾ. ਪੰਜਾਬੀ ਜਾਗਰਣ, ਮੋਗਾ - ਬੀਤੀ ਦੇਰ ਰਾਤ ਮੋਗਾ 'ਚ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਦਰਦਨਾਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਹ ਹਾਦਸਾ ਦੇਰ ਰਾਤ ਤਕਰੀਬਨ 2 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ।
ਸਮਾਜ ਸੇਵਾ ਸੁਸਾਇਟੀ ਮੋਗਾ ਦੇ ਆਗੂਆਂ ਨੇ ਦੱਸਿਆ ਕਿ ਸਵੇਰੇ 2:00 ਵਜੇ ਦੇ ਕਰੀਬ ਮੋਗਾ ਦੇ ਪਿੰਡ ਲੰਡੇਕੇ ਵਿਖੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ 20/25 ਸਾਲਾ ਨੌਜਵਾਨ ਜਿਸ ਦਾ ਨਾਮ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੋਟ ਈਸੇ ਖਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪਤਾ ਲੱਗਣ ਤੇ ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਅਤੇ ਪੁਲਿਸ ਪ੍ਰਸ਼ਾਸਨ ਥਾਣਾ ਸਿਟੀ 1 ਦੇ ਸਹਿਯੋਗ ਨਾਲ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਮੁੱਢਲੇ ਚੈੱਕਅਪ ਤੋਂ ਬਾਅਦ ਇਸ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿਤਾ ਗਿਆ। ਉਨ੍ਹਾਂ ਦੱਸਿਆ ਕਿ ਅਗਲੀ ਕਾਰਵਾਈ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ।