ਮੋਗਾ 'ਚ ਰੂਹ ਕੰਬਾਊ ਹਾਦਸਾ: ਟਿੱਪਰ ਤੇ ਬਾਈਕ ਦੀ ਟੱਕਰ ਮਗਰੋਂ ਲੱਗੀ ਭਿਆਨਕ ਅੱਗ, ਮੋਟਰ ਸਾਈਕਲ ਸਵਾਰ ਦੀ ਜ਼ਿੰਦਾ ਸੜ ਕੇ ਮੌਤ
ਟੱਕਰ ਇੱਨੀ ਭਿਆਨਕ ਸੀ ਕਿ ਮੋਟਰਸਾਈਕਲ ਟਿੱਪਰ ਦੇ ਥੱਲੇ ਆ ਗਈ, ਜਿਸ ਕਾਰਨ ਦੋਹਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਭਿਆਨਕਤਾ ਦੇ ਕਾਰਨ ਲਾਸ਼ ਨੂੰ ਬਾਹਰ ਕੱਢਣਾ ਵੀ ਬਹੁਤ ਮੁਸ਼ਕਿਲ ਹੋ ਗਿਆ।
Publish Date: Sun, 03 May 2026 10:08 AM (IST)
Updated Date: Sun, 03 May 2026 10:17 AM (IST)
ਵਕੀਲ ਮਹਿਰੋਂ, ਮੋਗਾ: ਮੋਗਾ-ਕੋਟਕਪੁਰਾ ਰੋਡ ‘ਤੇ ਰਾਧਾ ਸਵਾਮੀ ਸਤਿਸੰਗ ਘਰ ਨੇੜੇ ਕਰੀਬ 11 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇੱਕ ਟਿੱਪਰ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।
ਟੱਕਰ ਇੱਨੀ ਭਿਆਨਕ ਸੀ ਕਿ ਮੋਟਰਸਾਈਕਲ ਟਿੱਪਰ ਦੇ ਥੱਲੇ ਆ ਗਿਆ, ਜਿਸ ਕਾਰਨ ਦੋਹਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਭਿਆਨਕਤਾ ਦੇ ਕਾਰਨ ਲਾਸ਼ ਨੂੰ ਬਾਹਰ ਕੱਢਣਾ ਵੀ ਬਹੁਤ ਮੁਸ਼ਕਿਲ ਹੋ ਗਿਆ।
ਸੂਚਨਾ ਮਿਲਣ ‘ਤੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਕਾਫੀ ਮਿਹਨਤ ਨਾਲ ਮ੍ਰਿਤਕ ਦੇ ਸਰੀਰ ਨੂੰ ਕਵਰ ਕਰਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ।
ਹਾਲੇ ਤੱਕ ਮ੍ਰਿਤਕ ਦੀ ਕੋਈ ਪਛਾਣ ਨਹੀਂ ਹੋ ਸਕੀ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇ ਕਿਸੇ ਨੂੰ ਇਸ ਵਿਅਕਤੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਅੱਗੇ ਆ ਕੇ ਪਛਾਣ ਕਰਨ ਵਿੱਚ ਸਹਿਯੋਗ ਦੇਣ।
ਇਹ ਘਟਨਾ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਗਈ ਹੈ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸਾਂਝਾ ਕੀਤਾ ਜਾਵੇ ਤਾਂ ਜੋ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੱਕ ਖ਼ਬਰ ਪਹੁੰਚ ਸਕੇ।