ਸਵੈ-ਰੁਜ਼ਗਾਰ ਸਕੀਮਾਂ ਤਹਿਤ ਕਰਵਾਈ ਜਾਵੇਗੀ ਕਰਜ਼ ਦੀ ਸੁਵਿਧਾ ਉਪਲੱਭਧ

ਕੈਪਸ਼ਨ : ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ।

ਨੰਬਰ : 17 ਮੋਗਾ 16 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 'ਘਰ-ਘਰ ਰੁਜ਼ਗਾਰ ਸਕੀਮ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਮੋਗਾ ਵਿਖੇ 19, 23, 24, 26, 27 ਅਤੇ 30 ਸਤੰਬਰ ਨੂੰ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ 'ਚ 6,000 ਤੋਂ ਵਧੇਰੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ ਹੈ। ਇਸ ਤੋਂ ਇਲਾਵਾ ਲਗਪਗ 3,500 ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਤਹਿਤ ਵੱਖ-ਵੱਖ ਬੈਂਕਾਂ ਤੋਂ ਘੱਟ ਵਿਆਜ਼ ਦਰ 'ਤੇ ਲੋਨ ਦੀ ਸੁਵਿਧਾ ਉਪਲੱਭਧ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਅਨਪੜ੍ਹ/ਪੰਜਵੀਂ ਤੋਂ ਲੈ ਕੇ ਉਚੇਰੀ ਸਿੱਖਿਆ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਵੱਖ-ਵੱਖ ਆਸਾਮੀਆਂ 'ਤੇ ਭਰਤੀ ਕਰਨ ਲਈ ਨਾਮੀ ਕੰਪਨੀਆਂ ਦੇ ਨੁਮਾਇੰਦੇ ਸ਼ਿਰਕਤ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਰਾਪਤੀ ਦੇ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਇਸ ਮੈਗਾ ਰੁਜ਼ਗਾਰ ਮੇਲੇ ਸਬੰਧੀ ਸਥਾਨਕ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਦੀਪ ਹੰਸ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਨਾਮੀ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਲਈ ਚੁਣਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ 19 ਸਤੰਬਰ ਨੂੰ ਨਾਮਵਰ ਕੰਪਨੀਆਂ ਵੱਲੋਂ ਮੈਟਿ੍ਕ/ਬਾਰਵ੍ਹੀ ਪਾਸ, ਆਈ.ਟੀ.ਆਈ., ਡਿਪਲੋਮਾ, ਬੀ.ਏ., ਬੀ.ਬੀ.ਏ., ਬੀ.ਸੀ.ਏ., ਬੀ.ਟੈਕ., ਬੀ.ਕਾਮ., ਐਮ.ਬੀ.ਏ., ਅਤੇ ਅਤੇ ਕੰਪਿਊਟਰ ਦੀ ਜਾਣਕਾਰੀ ਰੱਖਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸੇ ਤਰ੍ਹਾਂ 23, 24, 26, 27 ਅਤੇ 30 ਸਤੰਬਰ ਨੂੰ ਵੀ ਵੱਖ ਵੱਖ ਕੰਪਨੀਆਂ ਵੱਲੋ ਬੇਰੁਜ਼ਗਾਰ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।